ਜ਼ਿਲਾ ਰੋਜਗਾਰ ਬਿਓਰੋ ਵਿਖੇ ਪਲੇਸਮੈਂਟ ਕੈਂਪ 24 ਜਨਵਰੀ ਨੂੰ

ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ ਘਰ ਰੋਜਗਾਰ ਸਕੀਮ ਤਹਿਤ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਿਖੇ 24 ਜਨਵਰੀ 2019 ਨੂੰ ਸਵੇਰੇ 10 ਵਜੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਓਰੋ ਦੇ ਅਧਿਕਾਰੀ ਕੁਲਵੰਤ ਸਿੰਘ ਨੇ ਦਿੱਤੀ। ਉਨਾਂ ਨੇ ਦੱਸਿਆ ਕਿ ਇਸ ਦਿਨ ਵਦੂਜ ਸਰਵਿਸ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਨੁੰਮਾਇੰਦੇ  ਉਮੀਦਵਾਰਾਂ ਦੀ ਚੋਣ ਲਈ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਿਚ ਹਾਜਰ ਰਹਿਣਗੇ। ਇਸ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ 10,000 ਰੁਪਏ ਤਨਖਾਹ ਅਤੇ 1.5 ਰੁਪਏ ਪ੍ਰਤੀ ਕਿਲੋਮੀਟਰ ਸਫਰੀ ਭੱਤਾ ਦਿੱਤਾ ਜਾਵੇਗਾ। ਇਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਇੰਟਰਵਿਊ ਦਾ ਸਥਾਨ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਡੀਸੀ ਦਫ਼ਤਰ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਵਿਭਾਗ ਦੇ ਪਲੇਸਮੈਂਟ ਅਫ਼ਸਰ ਸ: ਦਲਜੀਤ ਸਿੰਘ ਬਰਾੜ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 
Powered by Blogger.