ਚੰਗੇ ਸਮਾਜ ਦੀ ਸਿਰਜਨਾ ਲਈ ਲੜਕੀਆਂ ਨੂੰ ਵੀ ਦਿੱਤੇ ਜਾਣ ਲੜਕਿਆਂ ਦੇ ਬਰਾਬਰ ਅਧਿਕਾਰ: ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ - 
ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਤਹਿਤ ਬੇਟੀ ਬਚਾਓ ਮੁਹਿੰਮ ਦੀ ਪਿੰਡ ਪੱਧਰ ਤੱਕ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜ਼ੋ ਲੜਕੀਆਂ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਸਬੰਧ ਵਿੱਚ ਸਿਵਲ ਸਰਜਨ ਡਾ ਸੁਖਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਪ੍ਰੋਗ੍ਰਾਮ ਅਫ਼ਸਰਾਂ ਦੀ ਇੱਕ ਮੀਟਿੰਗ ਕੀਤੀ ਗਈ। ਡਾ ਰੰਜੂ ਸਿੰਗਲਾ ਜਿਲਾ ਪਰਿਵਾਰ ਭਲਾਈ ਅਫ਼ਸਰ, ਡਾ ਜਾਗ੍ਰਿਤੀ ਚੰਦਰ ਜਿਲਾ ਟੀਕਾਕਰਣ ਅਫ਼ਸਰ,  ਡਾ ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਚੱਕਸ਼ੇਰੇਵਾਲਾ, ਡਾ ਰਮੇਸ਼ ਕੁਮਾਰੀ,  ਡਾ ਚਾਵਲਾ, ਡਾ ਗੌਤਮ ਕਾਮਰਾ ਹਾਜਰ ਸਨ। 
ਇਸ ਸਮੇਂ ਡਾ ਸੁਖਪਾਲ ਸਿੰਘ ਬਰਾੜ ਨੇ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਜਾਗਰੂਕਤਾ ਪੈਦਾ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ। ਉਹਨਾਂ ਪ੍ਰੋਗ੍ਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤ ਕਰਨ ਕਿ ਉਹ ਪਿੰਡਾਂ ਵਿੱਚ ਮਮਤਾ ਦਿਵਸ ਦੇ ਮੌਕੇ ਲੜਕੀਆਂ ਦੀ ਮਹੱਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ। ਉਹਨਾ ਕਿਹਾ ਕਿ ਇਸ ਸੁਭ ਕਾਰਜ ਲਈ ਪਿੰਡਾਂ ਵਿੱਚ ਬਣੀਆਂ ਪੰਚਾਇਤਾਂ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਕੂਲਾਂ ਦੇ ਅਧਿਆਪਿਕ, ਧਾਰਮਿਕ ਆਗੂ ਅਤੇ ਹੋਰ ਬੁੱਧੀਜੀਵੀਆਂ ਨੂੰ ਇਨਾਂ ਪਿੰਡ ਪੱਧਰ ਦੇ ਸਮਾਗਮਾਂ ਵਿੱਚ ਸ਼ਾਮਿਲ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਸਿਹਤ ਸਟਾਫ਼ ਲੜਕੀਆਂ ਅਤੇ ਔਰਤਾਂ ਦੀ ਭਲਾਈ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ  ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ। ਉਹਨਾਂ ਨੂੰ ਆਪਣੇ ਜੀਵਨ ਵਿੱਚ ਅੱਗੇ ਵਧਨ ਦੇ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਇਹ ਧੀਆਂ ਹੀ ਹੁੰਦੀਆਂ ਹਨ ਜ਼ੋ ਘਰ ਵਿੱਚ ਉਤਸ਼ਾਹ ਦਾ ਮਹੌਲ ਬਣਾ ਕੇ ਰੱਖਦੀਆਂ ਹਨ। ਵੱਡੀਆਂ ਹੋ ਕੇ ਹਰ ਖੇਤਰ ਵਿੱਚ ਆਪਣੇ ਹੁਨਰ ਦਾ ਵਧੀਆਂ ਪ੍ਰਦਰਸ਼ਨ ਕਰਦੀਆਂ ਹਨ। ਵਿਆਹ ਦੇ ਬਾਅਦ ਨੂੰਹ ਅਤੇ ਮਾਂ ਦੇ ਰੂਪ ਵਿੱਚ ਪੂਰੇ ਘਰ ਨੂੰ ਸਾਂਭਦੀਆਂ ਹਨ। ਸਮਾਜ ਦਾ ਕੋਈ ਵੀ ਹਿੱਸਾ, ਕੋਈ ਵੀ ਕੰਮ ਔਰਤਾਂ ਦੇ ਬਿਨਾਂ ਸੰਭਵ ਨਹੀਂ ਹੈ। ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ। ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ। ਉਹਨਾ ਕਿਹਾ ਕਿ ਬੱਚੀ ਭਰੂਣ ਹੱਤਿਆ ਸਮਾਜ ਨੂੰ ਇੱਕ ਮਾਨਸਿਕ ਰੋਗ ਹੈ ਅਤੇ ਬਿਮਾਰ ਸਮਾਜ ਦੀ ਨਿਸ਼ਾਨੀ ਹੈ।  ਉਹਨਾ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ. ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। 
 ਡਾ ਰੰਜੂ ਸਿੰਗਲਾ  ਨੇ ਦੱਸਿਆ ਕਿ ਜਿਲੇ ਵਿੱਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਸਖਤੀ ਨਾਲ ਲਾਗੂ ਹੈ ਅਤੇ ਇਸ ਐਕਟ ਦੀ ਉਲੰਘਣ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸਿਆ ਨਹੀਂ ਜਾਵੇਗਾ ਅਤੇ ਉਨਾਂ ਖਿਲਾਫ਼ ਅਦਾਲਤੀ ਕਾਰਵਾਈ ਕੀਤੀ ਜਾਵੇਗੀ। ਜਿਲਾ ਐਪਰੋਪ੍ਰਾਈਏਟ ਅਥਾਰਟੀ ਕਮ ਸਿਵਲ ਸਰਜਨ ਵੱਲੋਂ ਹਰ ਮਹੀਨੇ ਟੀਮਾਂ ਗਠਿਤ ਕਰਕੇ ਅਲਟਰਾ ਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ  ਜੇਕਰ ਕੋਈ ਵਿਅਕਤੀ ਲਿੰਗ ਟੈਸਟ ਜਾਂ ਬੱੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਪਕੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਦਿੱਤਾ ਜਾਂਦਾ ਹੈ। ਸ੍ਰੀ ਗੁਰਤੇਜ਼ ਸਿੰਘ ਅਤੇ ਵਿਨੌਦ ਖੁਰਾਣਾ  ਜਿਲਾ ਮਾਸ ਮੀਡੀਆ ਅਫ਼ਸਰ ਨੇ ਲੜਕੀਆਂ ਲਈ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਜਿਵੇਂ 5 ਸਾਲ ਤੱਕ ਦੀਆਂ ਬੱਚੀਆਂ ਦਾ ਮੁਫ਼ਤ ਇਲਾਜ, ਬਾਲੜੀ ਰੱਖਿਅਕ ਯੋਜਨਾ ਬਾਰੇ ਜਾਣਕਾਰੀ ਦਿੱਤੀ। 
Powered by Blogger.