ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਉਣਗੇ ਗਣਤੰਤਰ ਦਿਵਸ ਮੌਕੇ ਤਿਰੰਗਾ
ਸ੍ਰੀ ਮੁਕਤਸਰ ਸਾਹਿਬ, ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਗਣਤੰਤਰ ਦਿਵਸ ਦੀ ਹੋਈ ਫੁਲ ਡ੍ਰੈਸ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਆਈ.ਏ.ਐਸ. ਨੇ ਤਿਰੰਗਾ ਲਹਿਰਾਇਆ ਅਤੇ ਪ੍ਰੇਡ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ.,ਸਕਾਉਟਸ ਅਤੇ ਐਨ.ਐਸ.ਐਸ. ਵੰਲਟੀਅਰਾਂ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਸ੍ਰੀ ਮੁਕਤਸਰ ਸਾਹਿਬ ਦੇ ਬੱਚਿਆਂ ਵੱਲੋਂ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਬਾਅਦ ਵਿਚ ਏ.ਡੀ.ਸੀ. ਜਨਰਲ ਡਾ: ਰਿਚਾ ਨੇ ਗਣਤੰਤਰ ਦਿਵਸ ਸਬੰਧੀ ਤਿਆਰੀਆਂ ਦੇ ਜਾਇਜ਼ੇ ਲਈ ਅਧਿਕਾਰੀਆਂ ਨਾਲ ਇਕ ਬੈਠਕ ਵੀ ਕੀਤੀ ਅਤੇ ਸਾਰੇ ਵਿਭਾਗਾਂ ਨੂੰ ਜਰੂਰੀ ਪ੍ਰਬੰਧ ਕਰਨ ਲਈ ਕਿਹਾ। ਉਨਾਂ ਦੱਸਿਆ ਕਿ 26 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਲਮੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਤਿਰੰਗਾ ਲਹਿਰਾਉਣਗੇ। ਉਨਾਂ ਦੱਸਿਆ ਕਿ ਇਸ ਮੌਕੇ ਵੱਖ ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਸਕੀਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਸਜਾਈਆਂ ਜਾਣਗੀਆਂ। ਉਨਾਂ ਨੇ ਦੱਸਿਆ ਕਿ ਇਸ ਵਾਰ ਦਾ ਸਭਿਆਚਾਰਕ ਪ੍ਰੋਗਰਾਮ ਵਿਚ ਵੱਖ ਵੱਖ ਵਨੰਗੀਆਂ ਵੇਖਣ ਨੂੰ ਮਿਲਣਗੀਆਂ ਜਿਸ ਵਿਚ ਦੇਸ਼ ਪ੍ਰੇਮ ਦੇ ਨਾਲ ਨਾਲ ਪੰਜਾਬ ਦੇ ਵਿਰਸੇ ਦੀ ਝਲਕ ਵੀ ਵਿਖਾਈ ਦੇਵੇਗੀ ਅਤੇ ਪੋਲੀਥੀਨ ਅਤੇ ਮਾਪਿਆਂ ਦੀ ਸੰਭਾਲ ਵਰਗੇ ਸਮਾਜਿਕ ਮੁੱਦਿਆਂ ਤੇ ਵੀ ਵਿਦਿਆਰਥੀਆਂ ਵੱਲੋਂ ਆਪਣੀਆਂ ਕੋਰੀਓਗ੍ਰਾਫੀਆਂ ਤਿਆਰੀ ਕੀਤੀਆਂ ਗਈਆਂ ਹਨ। ਇਸ ਮੌਕੇ ਐਸ.ਪੀ. ਸ: ਜਸਪਾਲ, ਐਸ.ਡੀ.ਐਮ. ਸ: ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਜ਼ਿਲਾ ਸਿੱਖਿਆ ਅਫ਼ਸਰ ਸ: ਮਲਕੀਤ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਵਿਪਨ ਕੁਮਾਰ, ਸਕੱਤਰ ਰੈਡ ਕ੍ਰਾਸ ਪ੍ਰੋ: ਗੋਪਾਲ ਸਿੰਘ, ਜ਼ਿਲਾ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ ਮਾਨ ਆਦਿ ਵੀ ਹਾਜਰ ਸਨ।
Powered by Blogger.