ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ - ਸਹਾਇਕ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ - ਜ਼ਿਲਾ ਪੱਧਰੀ ਗਣਤੰਤਰ ਦਿਵਸ 26 ਜਨਵਰੀ ਨੂੰ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਇਸ ਲਈ ਸਾਰੇ ਵਿਭਾਗ
ਆਪਣੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰ ਲੈਣ। ਇਹ ਗੱਲ ਅੱਜ ਇਸ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ ਨੇ ਆਖੀ। ਉਨਾਂ ਨੇ ਕਿਹਾ ਕਿ ਜ਼ਿਲਾ ਪੱਧਰੀ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਵੇਗਾ ਅਤੇ ਇਸ ਮੌਕੇ ਪੰਜਾਬ ਦੇ ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਤਿੰਰਗਾ ਲਹਿਰਾਉਣਗੇ। 
ਇਸ ਮੌਕੇ ਉਨਾਂ ਨੇ ਸਮਾਗਮ ਵਾਲੀ ਥਾਂ ਅਤੇ ਆਸਪਾਸ ਸਫਾਈ ਵਿਵਸਥਾ ਕਰਨ ਦੇ ਨਿਰਦੇਸ਼ ਨਗਰ ਕੌਂਸਲ ਨੂੰ ਦਿੱਤੇ। ਨਾਲ ਹੀ ਉਨਾਂ ਨੇ ਕਿਹਾ ਕਿ ਇਸ ਮੌਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਸਹੁਲਤ ਲਈ ਐਂਬੁਲੈਂਸ ਤਾਇਨਾਤ ਰੱਖੀ ਜਾਵੇ। ਪੀਣ ਵਾਲੇ ਪਾਣੀ ਅਤੇ ਬੱਚਿਆਂ ਲਈ ਰਿਫਰੈਸਮੈਂਟ ਦਾ ਵੀ ਪ੍ਰਬੰਧ ਕਰਨ ਲਈ ਉਨਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ।
ਇਸੇ ਤਰਾਂ ਉਨਾਂ ਨੇ ਗਣਤੰਤਰ ਦਿਵਸ ਵਾਲੇ ਦਿਨ ਤੰਦਰੁਸਤ ਪੰਜਾਬ, ਕਰਜਾ ਮੁਆਫੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਸਬੰਧੀ, ਸਮਾਰਟ ਸਕੂਲ, ਘਰ ਘਰ ਹਰਿਆਲੀ, ਘਰ ਘਰ ਰੋਜਗਾਰ, ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ, ਐਸ.ਐਲ.ਆਰ. ਐਮ. ਅਤੇ ਪਰਾਲੀ ਨੂੰ ਨਾ ਸਾੜਨ ਸਬੰਧੀ ਝਾਂਕੀਆਂ ਤਿਆਰ ਕਰਨ ਦੇ ਨਿਰਦੇਸ਼ ਵੀ ਵੱਖ ਵੱਖ ਵਿਭਾਗਾਂ ਨੂੰ ਦਿੱਤੇ। 
ਇਸ ਬੈਠਕ ਵਿਚ ਐਸ.ਪੀ. ਸ੍ਰੀ ਜਸਪਾਲ, ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਮਲਕੀਤ ਸਿੰਘ, ਬੀਡੀਪੀਓ ਸ: ਹਾਕਮ ਸਿੰਘ, ਜ਼ਿਲਾ ਭਲਾਈ ਅਫ਼ਸਰ ਸ: ਜਗਮੋਹਨ ਸਿੰਘ ਮਾਨ, ਜ਼ਿਲਾ ਖੇਡ ਅਫ਼ਸਰ ਅਨਿੰਦਰਵੀਰ ਕੌਰ, ਡਿਪਟੀ ਡਾਇਰੈਕਟਰ ਬਾਗਬਾਨੀ ਸ: ਨਰਿੰਦਰਜੀਤ ਸਿੰਘ ਸਿਧੂ, ਏ.ਡੀ.ਓ. ਗੁਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।  
Powered by Blogger.