ਮੁਅੱਤਰ ਚੱਲ ਰਹੇ ਕੁਲਬੀਰ ਜ਼ੀਰਾ ਨੂੰ ਪਾਰਟੀ ਨੇ ਕੀਤਾ ਬਹਾਲ


ਚੰਡੀਗੜ੍ਹ- ਪਾਰਟੀ ‘ਚ ਮੁਅੱਤਲ ਚੱਲ ਰਹੇ ਕੁਲਬੀਰ ਸਿੰਘ ਜੀਰਾ ਨੂੰ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਬਹਾਲ ਕਰ ਦਿੱਤਾ ਗਿਆ। ਇਸ ਫੈਸਲੇ ਤੋਂ ਬਾਅਦ ਜ਼ੀਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਪਾਰਟੀ ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਉਨ੍ਹਾਂ ਦਾ ਪੱਖ ਸੁਨਣ ਤੋਂ ਬਾਅਦ ਪਾਰਟੀ ਉਨ੍ਹਾਂ ਦਾ ਸਾਥ ਦੇਵੇਗੀ, ਨਾਲ ਹੀ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਆਪਣੀ ਗੱਲ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਕੋਲ ਰੱਖ ਦਿੱਤੀ ਹੈ ਅਤੇ ਪਾਰਟੀ ਉਸ ‘ਤੇ ਵਿਚਾਰ ਕਰ ਰਹੀ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ਦੀ ਤਿਆਰੀ ਖਿੱਚ ਲਈ ਹੈ, ਜਿਸ ਦੇ ਚੱਲਦੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਆਪਣੇ ਪੱਧਰ ‘ਤੇ ਤਿਆਰੀਆਂ ਵਿੱਢਣ ਦੇ ਹੁਕਮ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ ਤੇ ਕਾਂਗਰਸ ਦੀਆਂ ਪ੍ਰਾਪਤੀਆਂ ਦੱਸੀਆਂ ਜਾਣਗੀਆਂ, ਨਾਲ ਹੀ ਕੈਪਟਨ ਨੇ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਵੀ ਕੀਤਾ ਹੈ।
Powered by Blogger.