ਪਿੰਡ ਮਨੀਆਂਵਾਲਾ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ
ਸ਼੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ- ਗਣਤੰਤਰ ਦਿਹਾੜੇ ਮੌਕੇ ਪਿੰਡ ਮਨੀਆਂਵਾਲਾ ਦੇ ਸਰਕਾਰੀ ਸਕੂਲ ਵਿਖੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਬਰਾੜ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਮੌਕੇ ‘ਤੇ ਉਹਨਾਂ ਨਾਲ ਵਿਸ਼ੇਸ਼ ਤੌਰ ‘ਤੇ ਮੈਂਬਰ ਪੰਚਾਇਤ ਸਾਧੂ ਸਿੰਘ, ਹਰਪ੍ਰੀਤ ਸਿੰਘ, ਇਕਬਾਲ ਸਿੰਘ, ਕਾਲਾ ਸਿੰਘ, ਗੁਰਮੇਲ ਸਿੰਘ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਵਿਕਰਮ ਸਿੰਘ ਵੀ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸ. ਬਰਾੜ ਨੇ ਕਿਹਾ ਉਹਨਾਂ ਦੀ ਸਮੁੱਚੀ
ਪੰਚਾਇਤ ਵੱਲੋਂ ਪਿੰਡ ਵਿੱਚ ਪੜ੍ਹਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਉਹਨਾਂ ਵੱਲੋਂ ਪਿੰਡ ਦੀਆਂ ਮੌਹਤਬਾਰ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਉਹਨਾਂ ਨਾਲ ਨਾਜਰ ਸਿੰਘ, ਅਮਰਪਾਲ ਸਿੰਘ, ਬਲਰਾਜ ਸਿੰਘ, ਹਰਮੇਲ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ, ਮੇਜਰ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ, ਡਾ. ਮੇਜਰ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।