ਪਿੰਡ ਦੇ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਪੰਚਾਇਤ

ਸ਼੍ਰੀ ਮੁਕਤਸਰ ਸਾਹਿਬ- ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਜਗਤ ਸਿੰਘ ਵਾਲਾ ਦੀ ਪੰਚਾਇਤ ਨੇ ਸਰਪੰਚ ਬਸੰਤਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਦੀ ਫਿਰਨੀ ਉੱਤੇ ਕੀਤੇ ਨਜ਼ਾਇਜ਼ ਕਬਜਿਆਂ ਨੂੰ ਹਟਾ ਕੇ ਉਸ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ, ਜਿਸ ਦੀ ਪ੍ਰਸ਼ੰਸਾ ਸੰਪੂਰਨ ਪਿੰਡ ਵਾਸੀਆਂ ਅਤੇ ਰਾਹਗੀਰਾਂ ਵੱਲੋਂ ਕੀਤੀ ਜਾ ਰਹੀ ਹੈ। ਗੱਲਬਾਤ ਕਰਦਿਆਂ ਸਮੁੱਚੀ ਪੰਚਾਇਤ ਨੇ ਕਿਹਾ ਕਿ ਉਹਨਾਂ ਦੁਆਰਾ ਬੀਬੀ ਕਰਨ ਕੌਰ ਬਰਾੜ ਦੀ ਅਗਵਾਈ ਹੇਠ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡ ਦਾ ਸੰਪੂਰਨ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ‘ਤੇ ਉਹਨਾਂ ਨਾਲ ਮੈਂਬਰ ਪੰਚਾਇਤ ਅੰਗਰੇਜ਼ ਸਿੰਘ, ਜਸਵਿੰਦਰ ਸਿੰਘ, ਧਰਮਿੰਦਰ ਸਿੰਘ, ਰਜਿੰਦਰ ਸਿੰਘ, ਗੁਰਚਰਨ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਗੁਰਜਿੰਦਰ ਸਿੰਘ, ਮਹਿੰਦਰ ਸਿੰਘ, ਗੁਰਭੇਜ ਸਿੰਘ, ਗੁਰਦਾਸ ਸਿੰਘ, ਗੁਰਮੀਤ ਸਿੰਘ, ਨਗਿੰਦਰ ਸਿੰਘ ਆਦਿ ਹਾਜ਼ਰ ਸਨ। 
Powered by Blogger.