ਜ਼ਿਲਾ ਪੁਲਿਸ ਵੱਲੋਂ ਆਦਰਸ ਸਕੂਲ ਭੰਗੇਵਾਲਾ ਵਿਖੇ ਨਸ਼ਿਆ ਵਿਰੁੱਧ ਸੈਮੀਨਾਰ ਲਗਾਇਆ ਗਿਆ


ਸ੍ਰੀ ਮੁਕਤਸਰ ਸਾਹਿਬ-

               ਜ਼ਿਲਾ ਪੁਲਿਸ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਗੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਵਿੱਚ ਸਕੂਲੀ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ  ਸੰਗੀਤ ਅਤੇ ਭਾਸ਼ਣ ਪੇਸ਼ ਕੀਤੇ। ਇਹ ਸੈਮੀਨਾਰ ਜ਼ਿਲਾ ਪੁਲਿਸ ਮੁਖੀ ਸ: ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ ਐੱਸ ਆਈ ਗੁਰਾਂਦਿੱਤਾ ਸਿੰਘ, ਏ ਐੱਸ ਆਈ ਕਾਸਮ ਅਲੀ ਅਤੇ ਹੌਲਦਾਰ ਨੈਬ ਸਿੰਘ ਨੂਰੀ ਵੱਲੋਂ ਲਗਾਇਆ ਗਿਆ, ਜਿਸ ਵਿੱਚ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਸ਼ਿਆਂ ਤੋਂ ਬਚਣ ਦੇ ਲਈ ਵੀ ਅਪੀਲ ਕੀਤੀ ਗਈ। ਟ੍ਰੈਫਿਕ ਨਿਯਮਾਂ ਬਾਰੇ ਕਾਸਮ ਅਲੀ ਨੇ ਦੱਸਿਆ ਕਿ ਸਾਨੂੰ ਹਮੇਸ਼ਾਂ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਚਾਰ ਪਹੀਆ ਵਹੀਕਲ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਪ੍ਰਿੰਸੀਪਲ ਨੇ ਸਾਰੀ ਟੀਮ ਨੂੰ ਜੀ ਆਇਆ ਆਖਿਆ ਅਤੇ ਵਿਸੇਸ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ
Powered by Blogger.