ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਤੇ ਪ੍ਰਬੰਧਕੀ ਕੈਂਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ- ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕ ਸਮਾਗਮ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤਾ ਗਿਆ, ਜਿਸਦੀ ਪ੍ਰਧਾਨਗੀ ਮੈਡਮ ਵੀਰਪਾਲ ਕੌਰ ਸਹਾਇਕ ਕਮਿਸ਼ਨਰ ਜਨਰਲ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਬੰਧਕੀ ਕੈਂਪਲੈਕਸ ਡਿਪਟੀ ਕਮਿਸ਼ਨਰ ਵਿਖੇ ਕੰਮ ਕਰਦੇ ਕਰਮਚਾਰੀਆਂ ਨੇ ਭਾਗ ਲਿਆ।
ਰਾਸ਼ਟਰੀ ਵੋਟਰ ਦਿਵਸ ਦੇ ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਹਰੇਕ ਬਾਲਗ ਨਾਗਰਿਕ ਨੂੰ ਆਪਣੀ ਜਰੂਰ ਵੋਟ ਬਨਾਉਣੀ ਚਾਹੀਦੀ ਹੈ ਅਤੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ,ਦਬਾਅ ਬਿਨਾਂ ਕਿਸੇ ਲਾਲਚ, ਜਾਤੀ,ਧਰਮ ਅਤੇ ਫਿਰਕੂ ਸਦਭਾਵਨਾ ਤੋ ਉਪਰ ਉਠ ਕੇ ਕਰਨੀ ਚਾਹੀਦੀ ਹੈ।