ਸ੍ਰੀ ਮੁਕਤਸਰ ਸਾਹਿਬ (ਅਰੋੜਾ/ਮਨਜੀਤ ਸਿੱਧੂ) ਜ਼ਿਲਾ ਮੈਜਿਸਟ੍ਰੇਟ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 1 ਮਾਰਚ 2019 ਤੋਂ ਸ਼ੁਰੂ ਹੋ ਰਹੀਆਂ ਬਾਰਵੀਂ ਜਮਾਤ ਦੀਆਂ ਅਤੇ 15 ਮਾਰਚ 2019 ਤੋਂ ਸ਼ੁਰੂ ਹੋ ਰਹੀਆਂ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਉਪਰੋਕਤ ਪ੍ਰੀਖਿਆਵਾਂ ਲਈ ਬਣਾਏ ਪ੍ਰੀਖਿਆ ਕੇਂਦਰਾਂ ਦੇ ਇਰਦ ਗਿਰਦ 100 ਮਿਟਰ ਦੇ ਘੇਰੇ ਵਿਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆਵਾਂ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਣਗੇ। ਹੁਕਮ 2 ਅਪ੍ਰੈਲ 2019 ਤੱਕ ਪ੍ਰੀਖਿਆਵਾਂ ਦੀ ਸਮਾਪਤੀ ਤੱਕ ਪ੍ਰਭਾਵੀ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।