ਜ਼ਿਲਾ ਪੁਲਿਸ ਵੱਲੋਂ ਸਰਕਾਰੀ ਸਕੂਲ ਰੁਪਾਣਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ


ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਦੁਆਰਾ ਚਲਾਈ ਨਸ਼ਾ ਮੁਕਤ ਮੁਹਿੰਮ ਤਹਿਤ ਜ਼ਿਲਾ ਪੁਲਿਸ ਮੁੱਖੀ ਸ਼. ਮਨਜੀਤ ਸਿੰਘ ਢੇਸੀ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਪੁਲਿਸ ਵੱਲੋਂ ਲੋਕਾਂ ਨੂੰ ਅਤੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜ਼ਿਲਾ ਪੁਲਿਸ ਦੀ ਨਸਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐਸ.ਆਈ ਗੁਰਾਂਦਿੱਤਾ ਸਿੰਘ, ਏ ਐੱਸ ਆਈ ਕਾਸਮ ਅਲੀ ਅਤੇ ਨਾਇਬ ਸਿੰਘ ਨੂਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ। ਜਿੱਥੇ ਉਨਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਕਿਹਾ ਕਿ ਨਸ਼ੇ ਦੇ ਕਰਕੇ ਕਈ ਜ਼ਿੰਦਗੀਆਂ ਬਰਬਾਦ ਹੋ ਜਾਂਦੀਆਂ ਹਨ ਕਈ ਘਰ ਤਬਾਹ ਹੋ ਜਾਂਦੇ ਨੇ ਇਸ ਲਈ ਸਾਨੂੰ ਸਾਰੇ ਨੂੰ ਨਸ਼ਿਆਂ ਦੇ ਦੂਰ ਰਹਿਣਾ ਚਾਹੀਦਾ ਹੈ। ਟ੍ਰੈਫਿਕ ਬਾਰੇ ਉਨਾਂ ਨੇ ਦੱਸਿਆ ਕਿ ਸਾਨੂੰ ਛੋਟੀ ਉਮਰੇ ਵਹੀਕਲ ਨਹੀਂ ਚਲਾਉਣਾ ਚਾਹੀਦਾ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕਦੀ ਵੀ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਣ ਕੀਤਾ ਕਿ ਅਸੀਂ ਨਾ ਤਾਂ ਨਸ਼ੇ ਕਰਾਂਗੇ ਅਤੇ ਨਾ ਹੀ ਪਰਿਵਾਰ ਵਿੱਚ ਕਿਸੇ ਹੋਰ ਨੂੰ ਕਰਨ ਦਿਆਂਗੇ। ਟ੍ਰੈਫਿਕ ਨਿਯਮਾਂ ਦੀ ਵੀ ਪਾਲਣਾ ਕਰਾਂਗੇ ਤੇ ਜੇ ਕੋਈ ਸਾਡੇ ਆਲੇ ਦੁਆਲੇ ਨਸ਼ੇ ਵੇਚੇਗਾ ਤਾਂ ਅਸੀਂ ਇਸ ਦੀ ਇਤਲਾਹ ਤੁਰੰਤ ਪੁਲੀਸ ਮੁਲਾਜ਼ਮਾਂ ਨੂੰ ਦੇਵਾਂਗੇ।
Powered by Blogger.