ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਪ੍ਰਾਰਥਨਾ


ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਜਿਲ੍ਹਾ ਕਾਂਗਰਸ ਕਮੇਟੀ ਵਲੋਂ ਪੁਲਵਾਮਾ ਵਿਖੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐੱਫ਼. ਦੇ ਲਗਭਗ 44 ਜਵਾਨਾਂ ਦੀ ਆਤਮਿਕ ਸ਼ਾਂਤੀ ਦੇ ਲਈ ਕਾਂਗਰਸੀ ਆਗੂਆਂ ਵੱਲੋਂ ਜਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ ਦੀ ਅਗਵਾਈ ਹੇਠ ਮੋਮਬੱਤੀਆਂ ਜਗਾ ਕੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਦੇ ਲਈ ਪ੍ਰਾਰਥਨਾ ਕੀਤੀ। ਆਪਣੇ ਸੰਬੋਧਨ ਸ. ਬਰਾੜ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਯਤਨ ਕਰਨੇ ਚਾਹੀਦੇ ਹਨ ਅਤੇ ਦੋਸ਼ੀਆਂ ਨੂੰ ਉਹਨਾਂ ਦੀ ਕੀਤੀ ਦੀ ਕਠੋਰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਮੈਂਬਰ ਜਿਲ੍ਹਾ ਪ੍ਰੀਸ਼ਦ ਸਿਮਰਜੀਤ ਸਿੰਘ ਭੀਨਾ ਬਰਾੜ, ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਯੂਥ ਕਾਂਗਰਸ ਦੇ ਪ੍ਰਧਾਨ ਪ੍ਰਭਜੋਤ ਸਿੰਘ ਜਵਾਹਰੇਵਾਲਾ, ਕਾਂਗਰਸੀ ਆਗੂ ਚਰਨਜੀਤ ਸਿੰਘ ਸੱਕਾਂਵਾਲੀ, ਮਨਿੰਦਰ ਚੋਪੜਾ, ਅਜੀਤ ਕੰਗ, ਹਰਬੰਸ ਗਰੀਬ, ਮੋਨੂੰ ਦੂਆ, ਸੀਪਾ ਕਾਨਿਆਂਵਾਲੀ ਆਦਿ ਹਾਜ਼ਰ ਸਨ।
Powered by Blogger.