ਭਾਜਪਾ ਸਰਕਾਰ ਦਾ ਆਖ਼ਰੀ ਗੁੰਮਰਾਹ ਕਰਨ ਵਾਲਾ ਜੁਮਲਾ ਬਜਟ-ਲਾਡੀ ਮਾਂਗਟਕੇਰ


ਸ਼੍ਰੀ ਮੁਕਤਸਰ ਸਾਹਿਬ- ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਮਾਂਗਟਕੇਰ ਦੇ ਨਵੇਂ ਚੁਣੇ ਗਏ ਸਰਪੰਚ ਗੁਰਲਾਲ ਸਿੰਘ ਲਾਡੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਆਖ਼ਰੀ ਬਜਟ ਨੂੰ ਪਿਛਲੇ ਚਾਰ ਸਾਲਾਂ ਦੀ ਤਰ੍ਹਾਂ ਜਨਤਾ ਨੂੰ ਗੁੰਮਰਾਹ ਕਰਨ ਵਾਲਾ ਜੁਮਲਾ ਬਜਟ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਬਜਟ ਵਿੱਚ ਹਰੇਕ ਵਰਗ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਬਜਟ ਵਿੱਚ ਸਭ ਤੋਂ ਵੱਡਾ ਮਜ਼ਾਕ ਕਿਸਾਨਾਂ ਨਾਲ ਕੀਤਾ ਗਿਆ ਹੈ। ਕਿਸਾਨਾਂ ਨੂੰ ਸਲਾਨਾਂ 6000 ਰੁਪਏ ਦੇਣ ਦਾ ਐਲਾਨ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਰਥਿਕਤਾ ਦਾ ਮਖੋਲ ਉਡਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ 500 ਰੁਪਏ ਤਾਂ ਅੱਜ ਕੱਲ੍ਹ ਸਕੂਲ ਪੜ੍ਹਦੇ ਬੱਚੇ ਜੇਬ ਖਰਚੇ ਵਜੋਂ ਖਰਚ ਕਰ ਦਿੰਦੇ ਹਨ। ਉਨ੍ਹਾਂ ਮੋਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ 500 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ 17 ਰੁਪਏ ਪ੍ਰਤੀ ਦਿਨ ਬਣਦਾ ਹੈ, ਇਸ ਨਾਲ ਮੋਦੀ ਸਰਕਾਰ ਕਿਸਾਨਾਂ ਦਾ ਕੀ ਸਵਾਰ ਸਕਦੀ ਹੈ? ਇਹ ਉਹਨਾਂ ਦੀ ਸਮਝ ਤੋਂ ਬਾਹਰ ਹੈ।
Powered by Blogger.