ਕਾਂਗਰਸ ਸਰਕਾਰ ਸੂਬੇ ਦੇ ਵਿਕਾਸ ਲਈ ਵੱਚਨਬੱਧ- ਪਾਲ ਸਿੰਘ


ਗਿੱਦੜਬਾਹਾ (ਅਰੋੜਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਹਰ ਕੀਤੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਭੁੱਟੀਵਾਲਾ ਵਿਖੇ ਕਣਕ ਦੀ ਵੰਡ ਸ਼ੁਰੂ ਕਰਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਪਾਲ ਸਿੰਘ ਨੇ ਕੀਤਾ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਦੀ ਅਗਵਾਈ ਹੇਠ ਪਿੰਡ ਦਾ ਸੰਪੂਰਨ ਵਿਕਾਸ ਬਿਨਾਂ ਕਿਸੇ ਸਿਆਸੀ ਮੱਤਭੇਦ ਦੇ ਕੀਤਾ ਜਾ ਰਿਹਾ ਹੈ ਅਤੇ ਉਹ ਦਿਨ ਦੂਰ ਨਹੀਂ ਹੈ ਜਦੋਂ ਪਿੰਡ ਭੁੱਟੀਵਾਲਾ ਹਲਕਾ ਗਿੱਦੜਬਾਹਾ ਦਾ ਵਿਕਾਸ ਪੱਖੋਂ ਪਹਿਲੇ ਪਿੰਡ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਇਸ ਮੌਕੇ ‘ਤੇ ਉਹਨਾਂ ਨਾਲ ਸੀਨੀਅਰ ਕਾਂਗਰਸੀ ਆਗੂ ਬਲਜਿੰਦਰ ਸਿੰਘ ਕਾਲਾ ਮੈਂਬਰ, ਜਗਦੇਵ ਸਿੰਘ ਭੁੱਟੀਵਾਲਾ, ਰੇਸ਼ਮ ਸਿੰਘ ਮੈਂਬਰ, ਲਖਵਿੰਦਰ ਸਿੰਘ ਮੈਂਬਰ, ਜਗਸੀਰ ਸਿੰਘ ਮੈਂਬਰ, ਹਰਸ਼ਵੀਰ ਸਿੰਘ ਮੈਂਬਰ, ਬਾਦਲ ਸਿੰਘ ਮੈਂਬਰ, ਮੀਤਾ ਢਿੱਲੋਂ ਟੇਕ ਚੰਦ ਡੀਪੂ ਹੋਲਡਰ ਆਦਿ ਹਾਜ਼ਰ ਸਨ।
Powered by Blogger.