ਜ਼ਿਲਾ ਜੇਲ ਵਿੱਚ ਨਸ਼ਾ ਵਿਰੋਧੀ ਕੈਂਪ ਲਗਾਇਆ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾ ਅਨੁਸਾਰ ਸੁਪਰਡੈਂਟ, ਜ਼ਿਲਾ ਜੇਲ, ਸ੍ਰੀ ਮੁਕਤਸਰ ਸਾਹਿਬ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜ਼ਿਲਾ ਜੇਲ, ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਇੱਕ ਨਸ਼ਾ ਵਿਰੋਧੀ ਅਤੇ ਸਿਹਤ ਸੰਬੰਧੀ ਕੈਂਪ ਦਾ ਆਯੋਜ਼ਨ ਕੀਤਾ ਗਿਆ। ਉਪਰੋਕਤ ਕੈਂਪ ਦੀ ਪ੍ਰਧਾਨਗੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ. ਪਿ੍ਰਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਕੀਤੀ । ਉਨਾਂ ਨੇ ਜੇਲ ਵਿੱਚ ਹਾਜ਼ਰ ਹਵਾਲਾਤੀਆਂ/ਕੈਦੀਆਂ ਨੂੰ ਨਸ਼ਿਆਂ ਦੇ ਬੂਰੇ ਪ੍ਰਭਾਵਾਂ ਬਾਰੇ ਵਿਸਤਾਰ ਪੂਰਵ ਜਾਣਕਾਰੀ ਦਿੱਤੀ। ਸਿਹਤ ਵਿਭਾਗ ਵੱਲੋਂ ਹਾਜ਼ਰ ਜ਼ਿਲਾ ਸਿਹਤ ਇੰਸਪੈਕਟਰ ਸ੍ਰੀ ਭਗਵਾਨ ਦਾਸ ਬਾਂਸਲ ਅਤੇ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਮੰਦਰ ਸਿੰਘ ਨੇ ਹਾਜ਼ਰ ਹਵਾਲਾਤੀਆਂ/ਕੈਦੀਆਂ ਨੂੰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਜੇਕਰ ਕੋਈ ਨਸ਼ੇ ਦਾ ਆਦੀ ਹੈ ਤਾਂ ਉਹ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ। ਉਨਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਬੰਦੀਆਂ ਨੂੰ ਖੁਦ ਨਸ਼ੇ ਛੱਡਣ ਅਤੇ ਸਮਾਜ ਦੇ ਵਿੱਚੋਂ ਅਜਿਹੀ ਕੁਰੀਤੀ ਦੂਰ ਕਰਨ ਲਈ ਪੇ੍ਰਰਿਤ ਕੀਤਾ। ਇਸ ਮੌਕੇ ਜ਼ਿਲਾ ਜੇਲ ਦੇ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ ਨੇ ਨਸ਼ੇ ਦੇ ਸੇਵਨ ਨਾਲ ਸਿਹਤ ਅਤੇ ਸਮਾਜ ਉਪਰ ਮਾੜੇ ਪ੍ਰਭਾਵ ਸੰਬੰਧੀ ਸੰਬੋਧਨ ਕੀਤਾ।
Powered by Blogger.