ਪਿੰਡਾਂ ਵਿੱਚ ਪਹਿਰਾ ਲਗਾਉਣ ਦੇ ਹੁਕਮ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਜ਼ਿਲਾ ਮੈਜਿਸਟਰੇਟ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੰਜਾਬ ਵਿਲੇਜ਼ ਤੇ ਸਮਾਲ ਟਾਉਨ ਕੰਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋ ਕਰਦਿਆਂ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡ/ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ। ਇਹ ਹੁਕਮ ਤਰੁੰਤ ਪ੍ਰਭਾਵ ਤੋ ਲਾਗੂ ਹੋ ਗਏ ਹਨ ਅਤੇ 5 ਅਪ੍ਰੈਲ 2019 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਨਾਂ ਕਰਨ ਵਾਲੇ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Powered by Blogger.