ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਜਾਗਿਆ ਸਿੱਖਿਆ ਵਿਭਾਗ


ਸ਼੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ (ਕਿਸਮਤਪਾਲ ਸਿੰਘ)- ਪਿੰਡ ਚੱਕ ਦੂਹੇਵਾਲਾ ਦੇ ਸਰਕਾਰੀ ਪ੍ਰਾਈਮਰੀ ਸਕੂਲ ਦੀ ਖਸਤਾ ਹੋ ਚੁੱਕੀ ਇਮਾਰਤ ਬਾਰੇ ਪਿਛਲੇ ਦਿਨੀਂ ਕਈ ਖਬਰਾਂ ਪ੍ਰਕਾਸ਼ਿਤ ਹੋਈਆਂ ਸਨ, ਜਿਸ ਕਾਰਨ ਨੀਂਦ ਤੋਂ ਜਾਗਦੇ ਹੋਏ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਦੇ ਸਕੂਲ ਦੀ ਖਸਤਾ ਹੋ ਚੁੱਕੀ ਇਮਾਰਤ ਦਾ ਦੌਰਾ ਕੀਤਾ ਅਤੇ ਸਕੂਲ ਪ੍ਰਿੰਸੀਪਲ ਨੂੰ ਕੁਝ ਸਮੇਂ ਲਈ ਬੱਚਿਆਂ ਨੂੰ ਕਿਸੇ ਹੋਰ ਜਗ੍ਹਾ ‘ਤੇ ਪੜ੍ਹਾਉਣ ਲਈ ਨਿਰਦੇਸ਼ ਦਿੱਤੇ। ਇਸ ਮੌਕੇ ‘ਤੇ ਜਾਇਜਾ ਲੈਣ ਪੁੱਜੇ ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਨੇ ਗੱਲਬਾਤ ਕਰਦਿਆਂ ਪਿੰਡ ਦੇ ਪ੍ਰਾਈਮਰੀ ਸਕੂਲ ਦੀ ਖਸਤਾ ਹੋ ਚੁੱਕੀ ਇਮਾਰਤ ਨੂੰ ਜਲਦੀ ਤੋਂ ਜਲਦੀ ਬਣਾਉਣ ਦੀ ਗੱਲ ਕਹੀ। ਇਸ ਮੌਕੇ ‘ਤੇ ਉਹਨਾਂ ਨਾਲ ਪ੍ਰਾਈਮਰੀ ਸਕੂਲ ਦੇ ਪ੍ਰਿੰਸੀਪਲ ਅਵਨੀਤਾ ਗੂੰਬਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ, ਪਿੰਡ ਦੇ ਸਰਪੰਚ ਸੁਦੇਸ਼ ਰਾਣੀ, ਮਨਜੀਤ ਰਾਮ, ਸਾਧੂ ਰਾਮ, ਚਰਨਜੀਤ ਸਿੰਘ, ਭੁਪਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਚ ਆਦਿ ਮੌਜੂਦ ਸਨ।
Powered by Blogger.