ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਹਲਕੇ ਵਿਚੋਂ ਵੱਡੀ ਲੀਡ ਦੁਆਵਾਂਗੇ- ਸ਼ਰਨਜੀਤ ਸੰਧੂ


ਸ਼੍ਰੀ ਮੁਕਤਸਰ ਸਾਹਿਬ - ਲੋਕ ਸਭਾ ਚੋਣਾਂ 'ਚ ਬਰਾੜ ਪਰਿਵਾਰ ਸਰਾਏਨਾਗਾ ਕਾਂਗਰਸ ਪਾਰਟੀ ਨੂੰ ਸ਼੍ਰੀ ਮੁਕਤਸਰ ਸਾਹਿਬ ਹਲਕੇ ਤੋਂ ਵੱਡੀ ਲੀਡ ਦਿਵਾਏਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਸਦਰਵਾਲਾ ਦੇ ਸਰਪੰਚ ਸ. ਸ਼ਰਨਜੀਤ ਸਿੰਘ ਸੰਧੂ ਨੇ ਪਾਰਟੀ ਸੁਪਰੀਮ ਰਾਹੁਲ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਬੀਬੀ ਕਰਨ ਕੌਰ ਬਰਾੜ ਨੂੰ ਕੰਪੇਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਨ ‘ਤੇ ਧੰਨਵਾਦ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਹਲਕੇ ਦੇ ਸਮੁੱਚੇ ਕਾਂਗਰਸੀ ਵਰਕਰ ਬੀਬੀ ਬਰਾੜ ਦੀ ਸਰਪ੍ਰਸਤੀ ਹੇਠ ਕਾਂਗਰਸ ਦੀ ਹਲਕੇ ਵਿਚ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਰਹੇ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ 13 ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ।
Powered by Blogger.