ਜ਼ਿਲਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨਾਲ ਬੈਠਕ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਅੱਜ ਇੱਥੇ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗੇਤੀਆਂ ਤਿਆਰੀਆਂ ਦੇ ਸਬੰਧ ਵਿਚ ਜ਼ਿਲੇ ਦੀਆਂ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨਾਲ ਬੈਠਕ ਕਰਕੇ ਉਨਾਂ ਨੂੰ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਤੋਂ ਜਾਣੁ ਕਰਵਾਇਆ। ਉਨਾਂ ਨੇ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਕਿਹਾ ਕਿ ਉਹ ਜਿਵੇਂ ਹੀ ਆਦਰਸ਼ ਚੋਣ ਜਾਬਤਾ ਲਾਗੂ ਹੁੰਦਾ ਹੈ ਇਸ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਨਾਂ ਨੇ ਸਿਆਸੀ ਪਾਰਟੀਆਂ ਦੇ ਪ੍ਰਤਿਨਿਧੀਆਂ ਨੂੰ ਕਿਹਾ ਕਿ ਉਹ ਆਪਣੇ ਬੂਥ ਲੈਵਲ ਏਂਜਟ ਨਿਯੁਕਤ ਕਰਕੇ ਸੂਚੀ ਚੋਣ ਦਫ਼ਤਰ ਨੂੰ ਦੇਣ। ਇਸ ਮੌਕੇ ਉਨਾਂ ਨੂੰ ਸੀ ਵਿਜਿਲ ਮੋਬਾਇਲ ਐਪਲੀਕੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਚੋਣ ਸਹੁਲਤ ਕੇਂਦਰ ਸਥਾਪਿਤ ਇਸ ਮੌਕੇ ਜ਼ਿਲਾ ਚੋਣ ਅਫ਼ਸਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਜ਼ਿਲਾ ਚੋਣ ਦਫ਼ਤਰ ਅਤੇ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰਸ਼ਨ ਦਫ਼ਤਰਾਂ ਵਿਖੇ ਚੋਣ ਸਹੁਲਤ ਕੇੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੋਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਹਾਸਲ ਕਰ ਸਕਦਾ ਹੈ। ਇਸ ਤੋਂ ਬਿਨਾਂ ਚੋਣ ਕਮਿਸ਼ਨ ਦੀ ਵੇਬਸਾਇਟ ਤੇ ਵੀ ਵੋਟਰ ਵੋਟਰ ਸੂਚੀ ਵਿਚ ਆਪਣੀ ਵੋਟ ਚੈਕ ਕਰ ਸਕਦੇ ਹਨ। ਇੱਥੇ ਹੀ ਵੋਟਰ ਆਪਣੇ ਦਾਅਵੇ ਅਤੇ ਇਤਰਾਜ ਦੇ ਸਕਦੇ ਹਨ। 2 ਅਤੇ 3 ਮਾਰਚ ਨੂੰ ਸਾਰੇ ਪੋਲਿੰਗ ਬੂਥਾਂ ਤੇ ਲੱਗਣਗੇ ਵਿਸੇਸ਼ ਕੈਂਪ ਜ਼ਿਲਾ ਚੋਣ ਅਫ਼ਸਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 2 ਅਤੇ 3 ਮਾਰਚ 2019 ਨੂੰ ਸਾਰੇ ਬੀ.ਐਲ.ਓ. ਨੂੰ ਉਨਾਂ ਦੇ ਪੋਲਿੰਕ ਬੂਥਾਂ ਤੇ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਇਸ ਮੌਕੇ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਤਾਂ ਉਹ ਵੋਟ ਬਣਵਾਉਣ ਲਈ ਫਾਰਮ ਭਰ ਕੇ ਦੇ ਸਕਦਾ ਹੈ। ਇਸ ਤੋਂ ਬਿਨਾਂ ਇਸ ਮੌਕੇ ਵੋਟਰ ਵੋਟ ਸੂਚੀ ਵਿਚ ਆਪਣਾ ਨਾਂਅ ਹੋਣ ਦੀ ਪੁਸ਼ਟੀ ਵੀ ਕਰ ਸਕਣਗੇ। ਇਸ ਤੋਂ ਬਿਨਾਂ ਆਮ ਲੋਕ ਵੋਟਾਂ ਸਬੰਧੀ ਦਾਅਵੇ ਅਤੇੇ ਇਤਰਾਜ ਜਮਾਂ ਕਰਵਾ ਸਕਣਗੇ। ਉਨਾਂ ਜ਼ਿਲੇ ਦੇ ਲੋਕਾਂ ਨੂੰ ਇੰਨਾਂ ਵਿਸੇਸ਼ ਕੈਂਪਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।
Powered by Blogger.