ਪਿੰਡ ਚਿੱਬੜਾਂਵਾਲੀ ਵਿਖੇ ਫੁੱਟਬਾਲ ਟੂਰਨਾਮੈਂਟ 18 ਤੋਂ

ਸ੍ਰੀ ਮੁਕਤਸਰ ਸਾਹਿਬ (ਅਰੋੜਾ) ਪਿੰਡ ਚਿੱਬੜਾਂਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਾਬਕਾ ਸਰਪੰਚ ਜਸਕਰਨ ਸਿੰਘ ਨੇ ਦੱਸਿਆ ਕਿ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਰੱਖਣ ਦੇ ਮਕਸਦ ਨਾਲ ਗ੍ਰਾਮ ਪੰਚਾਇਤ ਤੇ ਪਿੰਡ ਦੇ ਸਹਿਯੋਗ ਨਾਲ ਇਹ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਾਡੀ ਨੌਜਵਾਨ ਪੀੜੀ ਖੇਡਾਂ ਪ੍ਰਤੀ ਉਤਸ਼ਾਹਿਤ ਹੋ ਸਕੇ। ਉਹਨਾਂ ਦੱਸਿਆ ਕਿ ਇਹ ਟੂਰਨਾਮੈਂਟ 18, 19, 20 ਅਤੇ 21 ਮਾਰਚ ਨੂੰ ਕਰਵਾਇਆ ਜਾਵੇਗਾ ਅਤੇ ਖਿਡਾਰੀਆਂ ਦੇ ਰਹਿਣ, ਖਾਣ ਪੀਣ ਦਾ ਪ੍ਰਬੰਧ ਵੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਟੂਰਨਾਮੈਂਟ ਦੌਰਾਨ ਪਹਿਲਾ ਇਨਾਮ 25 ਹਜ਼ਾਰ ਤੇ ਟਰਾਫੀ ਅਤੇ ਦੂਜਾ ਇਨਾਮ 15 ਹਜ਼ਾਰ ਨਾਲ ਟਰਾਫ਼ੀ ਦੇ ਕੇ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ। 
Powered by Blogger.