ਹਨੀ ਫੱਤਣਵਾਲਾ ਦੀ ਅਗਵਾਈ ਹੇਠ ਪਿੰਡ ਵਧਾਈ ਦੇ 22 ਪਰਿਵਾਰ ਕਾਂਗਰਸ ‘ਚ ਸ਼ਾਮਿਲ


ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਇੱਥੇ ਨੇੜਲੇ ਪਿੰਡ ਵਧਾਈ ਵਿਖੇ 22 ਪਰਿਵਾਰ ਜੋ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਿਚ ਸਰਗਰਮ ਆਗੂ ਸਨ, ਅੱਜ ਆਪਣੇ ਪਰਿਵਾਰ ਸਮੇਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਤੇ ਹਨੀ ਫੱਤਣਵਾਲਾ ਵੱਲੋਂ ਇਹਨਾਂ ਆਗੂਆਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆਂ ਨੂੰ ਕਿਹਾ। ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਖਿੱਦਰ ਸਿੰਘ, ਗੁਰਚਰਨ ਸਿੰਘ, ਜਸਪਾਲ ਸਿੰਘ, ਗੁਰਦਾਸ ਸਿੰਘ ਬਾਠ, ਜਰਨੈਲ ਸਿੰਘ ਕਨੇਡਾ, ਲਖਵੀਰ ਸਿੰਘ, ਅਮ੍ਰਿੰਤਪਾਲ ਸਿੰਘ, ਹਰਮਨ ਸਿੰਘ, ਰਾਜਬਿੰਦਰ ਸਿੰਘ, ਜੱਥੇ. ਸੂਬਾ ਸਿੰਘ, ਪੰਮਾਂ ਗਿੱਲ ਆਦਿ ਨੇ ਕਿਹਾ ਕਿ ਹਲਕਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਹਨੀ ਫੱਤਣਵਾਲਾ ਵੱਲੋਂ ਕਰਵਾਏ ਜਾ ਰਹੇ ਕੰਮ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿਸ ਤਰ੍ਹਾਂ ਪੰਜਾਬ ਅੱਗੇ ਵੱਧ ਰਿਹਾ ਹੈ ਉਸ ਨੂੰ ਵੇਖਦਿਆਂ ਅੱਜ ਉਹਨਾਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਤੇ ਹਨੀ ਫੱਤਣਵਾਲਾ ਨੇ ਇਹਨਾਂ ਆਗੂਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਕਾਂਗਰਸ ਪਾਰਟੀ ਵਿੱਚ ਉਹਨਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਿੰਡ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ।
Powered by Blogger.