ਗੁਰੂ ਹਰਸਹਾਏ (ਗੋਰਾ ਸੰਧੂ) ਜਿਵੇਂ ਹੀ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਉਸੇ ਤਰ੍ਹਾਂ ਵੱਖ ਵੱਖ ਪਾਰਟੀ ਦੇ ਆਗੂਆਂ ਦਾ ਦੂਸਰੀ ਪਾਰਟੀ ਵਿੱਚ ਸ਼ਮੂਲੀਅਤ ਕਰਨਾ ਲਗਾਤਾਰ ਜਾਰੀ ਹੈ। ਪਾਰਟੀ ਤੋਂ ਖ਼ਫ਼ਾ ਹੋ ਕੇ ਚਾਹੇ ਉਹ ਟਿਕਟ ਦਾ ਮੁੱਦਾ ਹੋਵੇ ਚਾਹੇ ਉਹ ਕਿਸੇ ਉੱਚੇ ਅਹੁਦੇ ਨੂੰ ਲੈ ਕੇ ਪਾਰਟੀ ਨਾਲ ਨਾਰਾਜ਼ਗੀ ਪ੍ਰਗਟਾਉਂਦੇ ਹਨ ਅਤੇ ਅੰਤ ਵਿੱਚ ਪਾਰਟੀ ਨੂੰ ਅਲਵਿਦਾ ਕਹਿ ਦਿੰਦੇ ਹਨ। ਫਿਰੋਜ਼ਪੁਰ ਤੋਂ ਸਾਬਕਾ ਸਾਂਸਦ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਮੋਹਨ ਸਿੰਘ ਫਲੀਆਂ ਵਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਪਾਰਟੀ ਦੇ ਆਮ ਵਰਕਰ ਦੇ ਤੌਰ ਤੇ ਕੰਮ ਕਰਨਗੇ ਅਤੇ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਵਫਾਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਹੁਕਮ ਉਹ ਸਿਰ ਮੱਥੇ ਕਬੂਲ ਕਰਨਗੇ। ਅੰਤ ਵਿੱਚ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਸੁਨੀਲ ਜਾਖੜ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮੇਂ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ ਪੰਜਾਬ, ਜਸਮੇਲ ਸਿੰਘ ਲਾਡੀ ਗਹਿਰੀ, ਸਵਰਨ ਸਿੰਘ ਮਿਸ਼ਰੀ ਵਾਲਾ ਚੇਅਰਮੈਨ ਸੋਸ਼ਲ ਮੀਡੀਆ, ਨਸੀਬ ਸਿੰਘ ਸੰਧੂ ਪੀ ਏ ਰਾਣਾ ਸੋਢੀ ਅਤੇ ਸਮੂਹ ਕਾਂਗਰਸੀ ਵਰਕਰ ਹਾਜ਼ਰ ਸਨ।