ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਸਮੇਤ ਨਸ਼ਿਆਂ ਦੀ ਵਰਤੋਂ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ: ਐਸ.ਐਸ.ਪੀ.


ਸ੍ਰੀ ਮੁਕਤਸਰ ਸਾਹਿਬ (ਅਰੋੜਾ)ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ। ਇਹ ਗੱਲ ਅੱਜ ਇੱਥੇ ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਰਾਜਨ ਮਹਿਰਾ ਨਾਲ ਇਸ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਆਖੀ। ਐਸ.ਐਸ.ਪੀ. ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਨੂੰ ਵੀ ਚੋਣਾਂ ਦੌਰਾਨ ਨਸ਼ਿਆਂ ਦੀ ਵੰਡ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਲਈ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸਾਂਝੇ ਤੌਰ ਤੇ ਵਿਉਂਤਬੰਦੀ ਕਰ ਲਈ ਹੈ। ਚੌਣਾਂ ਦੌਰਾਨ ਪੁਲਿਸ ਵਿਭਾਗ ਅਤੇ ਆਬਕਾਰੀ ਵਿਭਾਗ ਵੱਲੋਂ ਜਿੱਥੇ ਜ਼ਿਲੇ ਵਿਚ 15 ਅੰਤਰ ਰਾਜੀ ਨਾਕੇ ਸਥਾਪਿਤ ਕੀਤੇ ਗਏ ਹਨ ਉਥੇ ਹੀ ਆਬਕਾਰੀ ਵਿਭਾਗ ਵੱਲੋਂ ਵੀ 5 ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਕੋਈ ਵੀ ਨਾਗਰਿਕ ਨਸ਼ਿਆਂ ਸਬੰਧੀ ਸੂਚਨਾ ਪੁਲਿਸ ਵਿਭਾਗ ਦੇ ਵਟਸਅੱਪ ਨੰਬਰ 80542 00166 ਤੇ ਦੇ ਸਕਦਾ ਹੈ। ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀ ਰਾਜਨ ਮਹਿਰਾ ਨੇ ਕਿਹਾ ਕਿ ਸ਼ਰਾਬ ਦੇ ਨਜਾਇਬ ਭੰਡਾਰਨ, ਤਸਕਰੀ, ਵਿਕਰੀ ਆਦਿ ਸਬੰਧੀ ਉਨਾਂ ਦੇ ਮੋਬਾਇਲ ਨੰਬਰ 98729 10034 ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨਾਂ ਦੱਸਿਆ ਕਿ ਸ਼ਰਾਬ ਦੇ ਗੋਦਾਮਾਂ ਵਿਚ ਸੀਸੀਟੀਵੀ ਕੈਮਰੇ ਵੀ ਲਗਵਾਏ ਗਏ ਹਨ। ਇਸ ਤੋਂ ਬਿਨਾਂ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਸੀ ਵਿਜਿਲ ਮੋਬਾਇਲ ਐਪ ਤੇ ਇਸ ਸਬੰਧੀ ਸੂਚਨਾ ਦਿੱਤੀ ਜਾ ਸਕਦਹ ਹੈ। ਬੈਠਕ ਵਿਚ ਐਸ.ਪੀ. ਐਚ ਸ: ਗੁਰਮੇਲ ਸਿੰਘ ਅਤੇ ਈਟੀਓ ਵਿਕਰਮ ਦੇਵ ਠਾਕੁਰ ਵੀ ਹਾਜਰ ਸਨ।
Powered by Blogger.