ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਸੈਮੀਨਾਰ ਲਾਇਆ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ੍ਰੀ ਪ੍ਰਿਤਪਾਲ ਸਿੰਘ ਸਿਵਲ ਜੱਜ ਸੀਨੀਅਰ ਡਵੀਜ਼ਨ -ਕਮ- ਸੀ. ਜੀ.ਐਮ. ਨੇ ਉਥੇ ਰਹਿ ਰਹੇ ਬਜੁਰਗਾਂ ਨੂੰ ਉਹਨਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆਂ ਕਿ ਜੇਕਰ ਬੱਚੇ ਆਪਣੇ ਬਜ਼ੁਰਗ ਮਾਪਿਆਂ ਨੂੰ ਨਾ ਸਾਂਭਣ ਤਾਂ ਮਾਪੇ ਗੁਜ਼ਾਰਾ ਭੱਤਾ ਲੈਣ ਦੇ ਹੱਕਦਾਰ ਹਨ। ਇਸ ਸਬੰਧ ਵਿੱਚ ਆਪਣੇ ਇਲਾਕੇ ਦੇ ਐਸ.ਡੀ.ਐਮ ਕੋਲ ਅਰਜ਼ੀ ਲਗਾਈ ਜਾ ਸਕਦੀ ਹੈ ਅਤੇ ਇਸ ਤਰਾਂ ਦੀ ਅਰਜੀ ਲਗਾਉਣ ਲਈ ਕਿਸੇ ਵਕੀਲ ਦੀ ਵੀ ਜ਼ਰੂਰਤ ਨਹੀਂ ਹੈ। ਉਹਨਾਂ ਕਿ ਜੇਕਰ ਮਾਪੇ ਆਪਣੀ ਜਾਇਦਾਦ ਬੱਚਿਆਂ ਦੇ ਨਾਂਅ ਕਰ ਚੁੱਕੇ ਹੋਣ ਅਤੇ ਬਾਅਦ ਵਿੱਚ ਬੱਚੇ ਮਾਪਿਆਂ ਦੀ ਦੇਖਭਾਲ ਨਾ ਕਰਦੇ ਹੋਣ ਤਾਂ ਅਜਿਹੀ ਜਾਇਦਾਦ ਵੀ ਮਾਪੇ ਵਾਪਸ ਲੈ ਸਕਦੇ ਹਨ। ਉਹਨਾਂ ਇਹ ਵੀ ਕਿਹਾ ਕਿ ਬਜ਼ੁਰਗ ਆਪਣੇ ਕਾਨੂੰਨੀ ਅਧਿਕਾਰਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਨੂੰਨੀ ਸਹਾਇਤਾ ਕੇਂਦਰ ਨਾਲ ਵੀ ਰਾਬਤਾ ਕਾਇਮ ਕਰ ਸਕਦੇ ਹਨ। ਇਸ ਮੌਕੇ ਬਿਰਧ ਆਸ਼ਰਮ ਦੇ ਸ੍ਰੀ ਬੂਟਾ ਰਾਮ, ਸ੍ਰੀ ਸਰਬਜੀਤ ਸਿੰਘ ਦਰਦੀ, ਸ੍ਰੀ ਕਾਕਾ ਸਿੰਘ, ਡਾ. ਵਿਜੈ ਸੁਖੀਜਾ ਅਤੇ ਸ੍ਰੀ ਭਾਰਤ ਭੂਸ਼ਨ ਮੈਂਬਰ ਸਾਹਿਬਾਨ ਹਾਜ਼ਰ ਸਨ।
Powered by Blogger.