ਸ਼ਿਵ ਤ੍ਰਿਪਾਲ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਜੱਥੇਬੰਦਕ ਸਕੱਤਰ ਨਿਯੁਕਤ


ਗੁਰੂਹਰਸਹਾਏ (ਗੋਰਾ ਸੰਧੂ) ਹਲਕਾ ਗੁਰੂਹਰਸਹਾਏ ਦੇ ਪਿੰਡ ਤ੍ਰਿਪਾਲ ਕੇ ਦੇ ਸ. ਗੁਰਜਿੰਦਰਪਾਲ ਸਿੰਘ (ਸ਼ਿਵ ਤ੍ਰਿਪਾਲ ਕੇ) ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੌਮੀ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ। ਦੱਸਿਆ ਜਾਂਦਾ ਹੈ ਕਿ ਸ. ਗੁਰਜਿੰਦਰਪਾਲ ਸਿੰਘ ਹਲਕੇ ਦੇ ਪ੍ਰਮੁੱਖ ਅਕਾਲੀ ਆਗੂਆਂ ਵਿੱਚ ਗਿਣੇ ਜਾਂਦੇ ਹਨ। ਉਹਨਾਂ ਵੱਲੋਂ ਪਾਰਟੀ ਦੇ ਕਈ ਅਹੁੱਦਿਆਂ ਦੇ ਨਾਲ ਨਾਲ ਪਿੰਡ ਦੇ ਸਰਪੰਚ ਅਤੇ ਪੀਏਡੀਬੀ ਬੈਂਕ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ ਗਈ ਹੈ। ਸ. ਗੁਰਜਿੰਦਰਪਾਲ ਸਿੰਘ ਦੀ ਇਸ ਨਿਯੁਕਤੀ ਦਾ ਸਮੁੱਚੇ ਇਲਾਕਾ ਨਿਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਸ. ਗੁਰਜਿੰਦਰਪਾਲ ਸਿੰਘ ਨੇ ਕਿਹਾ ਕਿ ਜੋ ਵੀ ਸੇਵਾ ਪਾਰਟੀ ਵੱਲੋਂ ਉਹਨਾਂ ਨੂੰ ਲਗਾਈ ਗਈ ਹੈ ਉਹ ਉਸ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਨੇ ਇਸ ਮੌਕੇ ਪਾਰਟੀ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ਼ ਵਰਦੇਵ ਸਿੰਘ ਨੋਨੀ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਉਹਨਾਂ ਨਾਲ ਵਰਿੰਦਰ ਸਿੰਘ ਘੋੜਾ, ਦਰਸ਼ਨ ਸਿੰਘ ਕੋਹਰ ਸਿੰਘ ਵਾਲਾ, ਗੁਰਦਿੱਤ ਸਿੰਘ, ਜਗਦੇਵ ਸਿੰਘ ਜੈਲਦਾਰ ਅਤੇ ਹੋਰ ਆਗੂ ਹਾਜ਼ਰ ਸਨ।
Powered by Blogger.