ਰੈਲੀ ਨੇ ਨੋਨੀ ਮਾਨ ਦੀ ਕਰਵਾਈ ਬੱਲੇ ਬੱਲੇ


ਗੁਰੂ ਹਰ ਸਹਾਏ (ਗੋਰਾ ਸੰਧੂ) ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਵਾਂ ਜੋਸ਼ ਨਵੀਂ ਸੋਚ ਰੈਲੀਆਂ ਦਾ ਆਗਾਜ਼ ਲਗਾਤਾਰ ਜਾਰੀ ਹੈ। ਗੁਰੂ ਹਰਸਹਾਏ ਵਿਖੇ ਪਿਛਲੇ ਦਿਨੀਂ ਹੋਈ ਇਸ ਰੈਲੀ ਨੇ ਵਿਰੋਧੀਆਂ ਦੇ ਹੋਸ਼ ਉਡਾ ਦਿੱਤੇ ਸ. ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿੱਚ ਮਾਝੇ ਦੇ ਜਰਨੈਲ ਸ. ਬਿਕਰਮਜੀਤ ਸਿੰਘ ਮਜੀਠੀਆ ਨੇ ਕਾਂਗਰਸ ਦੀ ਸਰਕਾਰ ਦੀ ਕਰੜੇ ਸ਼ਬਦਾਂ ਨਾਲ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਕੈਪਟਨ ਸਰਕਾਰ ਵੱਲੋਂ ਨਵੀਆਂ ਸਕੀਮਾਂ ਤਾਂ ਕੀ ਚਲਾਉਣੀਆਂ ਸਨ ਸਗੋਂ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਵੀ ਬੰਦ ਕਰ ਦਿੱਤੀਆਂ ਹਨ। ਪੰਜਾਬ ਦੀ ਭੋਲੀ ਭਾਲੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਈ ਹੈ ਪਰ ਉਹ ਕਿਸੇ ਵੀ ਵਰਗ ਦੀਆਂ ਆਸਾਂ ਤੇ ਖਰੀ ਨਹੀਂ ਉਤਰੀ। ਜਿਸ ਕਾਰਨ ਪੰਜਾਬ ਅੰਦਰ ਖੁਦਕੁਸ਼ੀਆਂ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸ. ਨਵਜੋਤ ਸਿੰਘ ਸਿੱਧੂ ਤੇ ਵੀ ਨਿਸ਼ਾਨਾ ਸਾਧਿਆ। ਸੁਨੀਲ ਜਾਖੜ ਨੂੰ ਵੰਗਾਰਦਿਆਂ ਕਿਹਾ ਕਿ ਜੇ ਦਮ ਹੈ ਤਾਂ ਉਹ ਗੁਰਦਾਸਪੁਰ ਨੂੰ ਛੱਡ ਕੇ ਫਿਰੋਜ਼ਪੁਰ ਤੋਂ ਚੋਣ ਲੜਨ ਫਿਰ ਪਤਾ ਲੱਗੂ ਕਿਹੜਾ ਕਿੰਨੇ ਪਾਣੀ ਵਿਚ ਹੈ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਬਾਦਲ ਪਰਿਵਾਰ ਵਿੱਚੋਂ ਕਿਸੇ ਵੀ ਮੈਂਬਰ ਦੇ ਚੋਣ ਲੜਨ ਦੇ ਸੰਕੇਤ ਵੀ ਦਿੱਤੇ। ਸਰਦਾਰ ਜ਼ੋਰਾ ਸਿੰਘ ਮਾਨ ਸਾਬਕਾ ਸਾਂਸਦ ਫ਼ਿਰੋਜ਼ਪੁਰ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਨਿਧੜਕ ਲੀਡਰ ਸਨ ਜਿਸ ਦੀ ਬਾਂਹ ਫੜਦੇ ਸਨ ਉਸ ਦੀ ਕਦੇ ਵੀ ਪਿੱਠ ਨਹੀਂ ਲੱਗਣ ਦਿੰਦੇ ਸਨ। ਇਸੇ ਤਰ੍ਹਾਂ ਹੀ ਨੋਨੀ ਮਾਨ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲ ਰਹੇ ਹਨ ਅਤੇ ਹਲਕੇ ਦੀ ਸੇਵਾ ਕਰ ਰਹੇ ਹਨ ਅੰਤ ਵਿੱਚ ਉਨ੍ਹਾਂ ਨੇ ਗੁਰੂ ਹਰ ਸਹਾਏ ਦੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਲੱਖ ਲੱਖ ਵਧਾਈ ਦਿੱਤੀ। ਇਸ ਸਮੇਂ ਸਟੇਜ ਤੇ ਉਨ੍ਹਾਂ ਦੇ ਨਾਲ ਵਰਦੇਵ ਸਿੰਘ ਨੋਨੀ ਮਾਨ, ਵਰਦੇਵ ਸਿੰਘ ਬੌਬੀ ਮਾਨ, ਸ਼ਿਵ ਤਿਰਪਾਲ ਕੇ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਅਵਤਾਰ ਸਿੰਘ ਮਿੰਨਾ, ਹਰਜਿੰਦਰ ਸਿੰਘ ਗੁਰੂ, ਦਰਸ਼ਨ ਸਿੰਘ ਕੋਹਰ ਸਿੰਘ ਵਾਲਾ, ਕੁਲਦੀਪ ਸਿੰਘ ਸਮਰਾ, ਪ੍ਰਤਾਪ ਸਿੰਘ ਕੋਹਰ ਸਿੰਘ ਵਾਲਾ, ਕੰਵਰ ਨੌਨਿਹਾਲ ਸਿੰਘ, ਜਸਪ੍ਰੀਤ ਮਾਨ, ਮੇਜਰ ਸਿੰਘ ਸੋਢੀ ਵਾਲਾ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।
Powered by Blogger.