ਜੋਗਿੰਦਰ ਸਿੰਘ ਨੂੰ ਮੀਤ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ


ਫਰੀਦਕੋਟ (ਗੋਰਾ ਸੰਧੂ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਦਾ ਗਠਨ ਜਾਰੀ ਹੈ। ਇਸੇ ਤਰ੍ਹਾਂ ਫਰੀਦਕੋਟ ਤੋਂ ਜੋਗਿੰਦਰ ਸਿੰਘ ਪੰਜਗਰਾਈਂ ਸਾਬਕਾ ਵਿਧਾਇਕ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਸ. ਜੋਗਿੰਦਰ ਸਿੰਘ ਹਲਕੇ ਵਿੱਚ ਨਿਧੜਕ ਲੀਡਰ ਮੰਨੇ ਜਾਂਦੇ ਹਨ। ਉਨ੍ਹਾਂ ਦੇ ਨੇੜਲੇ ਸਾਥੀ ਸ. ਜਗਰੂਪ ਸਿੰਘ ਮੀਤ ਪ੍ਰਧਾਨ ਲੈਬ ਐਸੋਸੀਏਸ਼ਨ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਮੀਤ ਪ੍ਰਧਾਨ ਬਣਨ ਤੇ ਵਧਾਈ ਦਿੱਤੀ ਗਈ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮਜੀਤ ਸਿੰਘ ਮਜੀਠੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ।
Powered by Blogger.