ਪੰਜਾਬ ਦੇ ਹਰ ਕਿਸਾਨ ਨੂੰ ਕਰਜ਼ਾ ਮੁਕਤ ਕੀਤਾ ਜਾਵੇਗਾ: ਅਮਨ ਭੱਟੀ


ਮਲੋਟ (ਅਰੋੜਾ) ਪੰਜਾਬ ਸਰਕਾਰ ਵੱਲੋਂ ਆਪਣੇ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਉਹ ਦਿਨ ਦੂਰ ਨਹੀਂ ਹੈ ਜਦੋਂ ਪੰਜਾਬ ਦੇ ਹਰ ਕਿਸਾਨ ਨੂੰ ਕਰਜ਼ਾ ਮੁਕਤ ਕਰਕੇ ਇੱਕ ਖੁਸ਼ਹਾਲ ਪੰਜਾਬ ਨੂੰ ਮੁੜ ਬਹਾਲ ਕੀਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮਲੋਟ ਦੇ ਮੁੱਖ ਸੇਵਾਦਾਰ ਸ. ਅਮਨਪ੍ਰੀਤ ਸਿੰਘ ਭੱਟੀ ਵੱਲੋਂ ਹਲਕੇ ਦੇ ਪਿੰਡ ਵਿਰਕ ਖੇੜਾ ਵਿਖੇ ਕਿਸਾਨਾ ਨੂੰ ਕਰਜ਼ਾ ਮਾਫ਼ੀ ਦੇ ਸਰਟੀਫਿਕੇਟ ਵੰਡਣ ਸਮੇਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਅਜੈਬ ਸਿੰਘ ਭੱਟੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਵਿਰਕ ਖੇੜਾ ਦੇ ਕਿਸਾਨਾਂ ਨੂੰ ਮੁਆਫ਼ ਕੀਤੇ ਕਰਜ਼ੇ ਦੇ ਸਰਟੀਫਿਕੇਟ ਵੰਡੇ ਗਏ ਹਨ। ਇਸ ਸਮੇਂ ਉਹਨਾਂ ਨਾਲ ਪਿੰਡ ਵਿਰਕ ਖੇੜਾ ਦੇ ਸੋਸਾਇਟੀ ਪ੍ਰਧਾਨ ਸਤਨਾਮ ਸਿੰਘ ਸਰਾਂ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਸਰਾਂ, ਕੁਲਦੀਪ ਕੌਰ ਸਰਪੰਚ, ਹਰਜੀਤ ਸਿੰਘ ਸਰਾਂ, ਦਰਸ਼ਨ ਸਿੰਘ ਕੰਗ, ਮਾ. ਬਲਦੇਵ ਸਿੰਘ, ਕਰਨ ਸਿੰਘ ਕੰਗ ਤੋਂ ਇਲਾਵਾ ਲੱਖੇਵਾਲੀ ਜੋਨ ਤੋਂ ਮੈਂਬਰ ਜਿਲ੍ਹਾ ਪ੍ਰੀਸ਼ਦ ਸਰਬਜੀਤ ਸਿੰਘ ਕਾਕਾ ਬਰਾੜ, ਜਗਤਪਾਲ ਸਿੰਘ ਬਰਾੜ, ਅਮਰਿੰਦਰ ਸਿੰਘ ਸੰਮੇਵਾਲੀ, ਸੁੱਖੀ ਮਾਨ ਆਦਿ ਹਾਜ਼ਰ ਸਨ।
Powered by Blogger.