ਸਵੀਪ ਪ੍ਰੋਜੈਕਟ ਅਧੀਨ ਮਤਦਾਨ ਜਾਗਰੂਕਤਾ ਦੀ ਚੁੱਕੀ ਸਹੁੰ


ਸ੍ਰੀ ਮੁਕਤਸਰ ਸਾਹਿਬ (ਭੀਮ ਸੈਨ ਅਰੋੜਾ/ ਮਨਜੀਤ ਸਿੱਧੂ) ਓਮ ਪ੍ਰਕਾਸ਼ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੇ ਜ਼ਿਲ•ਾ ਨੋਡਲ ਅਫ਼ਸਰ ਮਨਛਿੰਦਰ ਕੌਰ ਅਤੇ ਜ਼ਿਲ•ਾ ਕੋਆਰਡੀਨੇਟਰ ਰਾਜ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਸੱਚਖੰਡ ਸਕੂਲ ਭਲਾਈਆਣਾ ਵਿੱਚ ਮਤਦਾਨ ਜਾਗਰੂਕਤਾ ਸਬੰਧੀ ਇਕ ਸੈਮੀਨਾਰ ਕੀਤਾ ਗਿਆ ਅਤੇ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਘਰ ਪਰਿਵਾਰ ਅਤੇ ਸਮਾਜ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਵਾਲੇ ਜਾਗਰੂਕ ਕਰਨਗੇ। ਇਸ ਮੌਕੇ ਸਾਧੂ ਸਿੰਘ ਰੋਮਾਣਾ ਨੇ ਕਿਹਾ ਕਿ ਹਰ ਇਕ ਵੋਟ ਜਰੂਰੀ ਹੁੰਦੀ ਹੈ ਅਤੇ ਇਸ ਲਈ ਵਿਦਿਆਰਥੀ ਆਪਣੇ ਮਾਪਿਆਂ ਨੂੰ ਪ੍ਰੇਰਿਤ ਕਰਨ ਕਿ ਉਹ 19 ਮਈ ਨੂੰ ਮਤਦਾਨ ਵਾਲੇ ਦਿਨ ਆਪਣੀ ਵੋਟ ਜਰੂਰ ਪਾਉਣ। ਉਨ•ਾਂ ਕਿਹਾ ਕਿ ਵੋਟ ਇੱਕ ਬਹੁਤ ਵੱਡੀ ਜਿੰਮੇਵਾਰੀ ਹੈ, ਜਿਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਕੂਲ ਦੇ ਐਮ.ਡੀ. ਗੁਰਜੀਤ ਸਿੰਘ ਵੀ ਹਾਜਰ ਸਨ।
Powered by Blogger.