ਕਿੱਕੀ ਢਿੱਲੋਂ ਦੀ ਅਗਵਾਈ ਹੇਠ ਹੋ ਰਹੇ ਹਨ ਵੱਡੇ ਪੱਧਰ ‘ਤੇ ਵਿਕਾਸ ਕਾਰਜ : ਬੱਬੂ ਭਾਊ


ਫਰੀਦਕੋਟ (ਗੋਰਾ ਸੰਧੂ)ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਸਾਰੇ ਪਿੰਡਾਂ ਅਤੇ ਸ਼ਹਿਰ ਵਿਚ ਵਿਕਾਸ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਸ. ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਐਮ ਐਲ ਏ ਫ਼ਰੀਦਕੋਟ ਦੀ ਅਗਵਾਈ ਹੇਠ ਕਿਸੇ ਵੀ ਪਿੰਡ ਨੂੰ ਗ੍ਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਹਰਵਿੰਦਰ ਸਿੰਘ ਬੱਬੂ ਭਾਊ ਨੇ ਵਾਰਡਾਂ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਇਹ ਸ਼ਬਦ ਜਨਤਕ ਤੌਰ ਤੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਪੀਣ ਵਾਲੇ ਪਾਣੀ ਸੀਵਰੇਜ ਅਤੇ ਹੋਰ ਕੰਮਾਂ ਦਾ ਸੁਧਾਰ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਕਿੱਕੀ ਢਿੱਲੋਂ ਅਜਿਹੇ ਇਨਸਾਨ ਹਨ ਜੋ ਕਹਿੰਦੇ ਹਨ ਉਹ ਕਰਕੇ ਦਿਖਾਉਂਦੇ ਹਨ ਅਤੇ ਉਹ ਹਰੇਕ ਵਰਗ ਦੀ ਮੁਸ਼ਕਲ ਨੂੰ ਆਪਣੀ ਮੁਸ਼ਕਲ ਸਮਝਦੇ ਹਨ ਤੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਦੇ ਹਨ। ਉਨ੍ਹਾਂ ਨੇ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਪਿਛਲੀ ਵਾਰ ਉਨ੍ਹਾਂ ਨੇ ਵਾਰਡ ਨੂੰ ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਆਗਾਜ਼ ਸ਼ੁਰੂ ਕੀਤਾ ਸੀ ਅਤੇ ਇਸ ਵਾਰ ਫੇਰ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਵਾਰਡ ਨੂੰ ਸੁੰਦਰ ਅਤੇ ਹੋਰ ਹਰਿਆ ਭਰਿਆ ਬਣਾਇਆ ਜਾ ਸਕੇ।
Powered by Blogger.