ਡਿਪਟੀ ਕਮਿਸ਼ਨਰ ਨੇ ਮੇਰਾ ਮੁਕਤਸਰ ਮੇਰਾ ਮਾਣ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਲਿਆ ਜਾਇਜਾ


d ਸ੍ਰੀ ਮੁਕਤਸਰ ਸਾਹਿਬ - ਮੇਰਾ ਮੁਕਤਸਰ ਮੇਰਾ ਮਾਣ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜਾ ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਬੁਲਾਈ ਗਈ ਮੀਟਿੰਗ ਦੌਰਾਨ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਵੀਰਪਾਲ ਕੌਰ ਸਹਾਇਕ ਕਮਿਸ਼ਨਰ ਜਨਰਲ, ਡਾ.ਨਰੇਸ ਪਰੂਥੀ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਨਗਰ ਕੌਸਲ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਵਲੋਂ ਸ਼ੁਰੂ ਕੀਤੇ ਗਏ ਐਸ.ਐਲ.ਆਰ.ਐਮ ਪ੍ਰੋਜੈਕਟ ਦਾ ਜਾਇਜਾ ਲਿਆ । ਉਹਨਾਂ ਅੱਗੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਪੌਲੀਥੀਨ ਦੀ ਵਿਕਰੀ ਨੂੰ ਸਖਤੀ ਨਾਲ ਰੋਕਣ ਲਈ ਵੱਖ-ਵੱਖ ਵਿਭਾਗਾਂ ਦੇ ਜਿਲਾ ਮੁੱਖੀਆਂ ਦੀਆਂ ਡਿਊਟੀਆਂ ਪਹਿਲਾਂ ਹੀ ਲਗਾਈਆਂ ਗਈਆਂ ਹਨ। ਉਹਨਾਂ ਵਿਭਾਗੀ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਪੌਲੀਥੀਨ ਦੀ ਵਿਕਰੀ ਨੂੰ ਸਖਤੀ ਨਾਲ ਰੋਕਿਆਂ ਜਾਵੇ, ਜੇਕਰ ਕੋਈ ਵਿਅਕਤੀ ਪੌਲੀਥੀਨ ਲਿਫਾਫੇ ਵੇਚਦਾ,ਵਰਤੋ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇ ਅਤੇ ਮੁਕਤਸਰ ਨੂੰ ਪੌਲੀਥੀਨ ਮੁਕਤ ਬਨਾਉਣ ਲਈ ਜੀ.ਓ.ਜੀ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਪੂਰਾ ਸਹਿਯੋਗ ਲਿਆ ਜਾਵੇ। ਉਹਨਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਜਿਲਾ ਪ੍ਰਸ਼ਾਸਨ ਨੂੰ ਸ਼ਹਿਰ ਦੇ ਪ੍ਰਮੁੱਖ ਚੌਕਾਂ ਦੀ ਸ਼ਨਾਖਤ ਕਰ ਕੇ ਦਿੱਤੀ ਜਾਵੇ ਤਾਂ ਜੋ ਇਹਨਾਂ ਚੌਕਾਂ ਦਾ ਸੁੰਦਰੀਕਰਨ ਕੀਤਾ ਜਾ ਸਕੇ। ਉਹਨਾਂ ਨਗਰ ਕੌਸਲ ਅਤੇ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਅਬੋਹਰ ਰੋਡ ਤੇ ਰਹਿਣ ਵਾਲੇ ਲੋਕਾਂ ਦੀ ਪਖਾਨੇ ਨਾਲ ਸਬੰਧਿਤ ਸਮੱਸਿਆਂ ਨੂੰ ਹੱਲ ਕਰਨ ਲਈ ਅਬੋਹਰ ਰੋਡ ਤੇ ਪਖਾਨੇ ਬਨਾਉਣ ਲਈ ਢੁਕਵੀ ਜਗਾ ਦੀ ਸ਼ਨਾਖਤ ਕਰਕੇ ਰਿਪੋਰਟ ਉਹਨਾਂ ਦਫਤਰ ਦਾਖਲ ਕੀਤੀ ਜਾਵੇ ਤਾਂ ਜੋ ਲੋਕਾਂ ਦੀਆਂ ਸਮੱਸਿਆਂ ਨੂੰ ਹੱਲ ਕੀਤਾ ਜਾ ਸਕੇ।
Powered by Blogger.