ਭਲਾਈਆਣਾ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਲਿਆ ਵੋਟਰ ਜਾਗਰੂਕਤਾ ਸੰਕਲਪ


ਭਲਾਈਆਣਾ/ ਸ੍ਰੀ ਮੁਕਤਸਰ ਸਾਹਿਬ (ਅਰੋੜਾ) ਭਾਰਤੀ ਚੋਣ ਕਮਿਸ਼ਨ ਵਲੋਂ 19 ਮਈ 2019 ਨੂੰ ਕਰਵਾਈਆਂ ਜਾ ਰਹੀਆਂ ਲੋਕ ਸਭਾ ਚੋਣਾ ਦੌਰਾਨ ਵੱਧ ਤੋਂ ਵੱਧ ਵੋਟਾ ਪਾਉਣ ਲਈ ਪ੍ਰੇਰਿਤ ਕਰਨ ਲਈ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਸਵੀਪ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਸਵੀਪ ਨੋਡਲ ਅਫਸਰ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੇ ਸ੍ਰੀ ਓਮ ਪ੍ਰਕਾਸ਼ ਸਹਾਇਕ ਰਿਟਰਨਿੰਗ ਅਫਸਰ ਗਿੱਦੜਬਾਹਾ ਦੇ ਨਿਰਦੇਸ਼ਾਂ ਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਸਵੇਰ ਦੀ ਸਭਾ ਵਿੱਚ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸਕੰਲਪ ਲਿਆ ਗਿਆ ਕਿ ਅਸੀਂ ਘਰ ਘਰ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਾਂਗੇ। ਇਸ ਮੌਕੇ ਬਲਵਿੰਦਰ ਕੌਰ, ਕਾਜਲ ਰਾਣੀ, ਰੇਨੂ ਬਾਲਾ, ਸੰਦੀਪ ਕੌਰ , ਰਾਜਵੀਰ ਕੋਰ, ਪਰਮਜੀਤ ਕੌਰ, ਸੁਖਬੀਰ ਕੌਰ, ਪ੍ਰਸ਼ੋਤਮ ਲਾਲ, ਵਰੁਣ ਖੁਰਾਣਾ, ਲਵਪ੍ਰੀਤ ਕੌਰ, ਸੁਖਪ੍ਰੀਤ ਸਿੰਘ ਸ਼ਾਮਿਲ ਸਨ।
Powered by Blogger.