ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣਾ ਸਾਡਾ ਸਭ ਦਾ ਫਰਜ : ਹਨੀ ਫੱਤਣਵਾਲਾ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਸਥਾਨਕ ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਅਤੇ ਉਨ੍ਹਾਂ ਦੇ ਕਾਂਗਰਸੀ ਸਾਥੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਬੁੱਤਾਂ 'ਤੇ ਹਾਰ ਪਾ ਕੇ ਅਤੇ ਗੁਲਾਬ ਦੇ ਫੁੱਲ ਅਰਪਣ ਕਰਦਿਆ ਇਨਕਲਾਬ ਜਿੰਦਾਬਾਦ ਅਤੇ ਵੰਦੇ ਮਾਤਰਮ ਦੇ ਨਾਅਰੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆ ਹਨੀ ਫੱਤਣਵਾਲਾ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣਾ ਸਾਡਾ ਸਭ ਦਾ ਫਰਜ ਹੈ। ਇਸ ਮੌਕੇ ਕਰਮਜੀਤ ਕਰਮਾ, ਇਕਬਾਲ ਸੰਗੂਧੌਣ, ਰੌਬੀ ਬਰਾੜ, ਮੁਕੇਸ਼ ਕੁਮਾਰ, ਪਾਰਸ ਲੂਨਾ, ਸਮਸ਼ੇਰ ਸਿੰਘ, ਅਜੈ ਬਰਾੜ, ਪਰਮਜੀਤ ਸਿੰਘ, ਅੰਗਰੇਜ ਸਿੰਘ, ਗੁਰਜੈਪਾਲ ਬਰਾੜ, ਸ਼ਮਿੰਦਰ ਸਿੰਘ, ਪ੍ਰੀਤਪਾਲ ਸਿੰਘ ਅਤੇ ਹਰਜਿੰਦਰ ਸਿੰਘ ਮੈਂਬਰ ਆਦਿ ਹਾਜਰ ਸਨ।
Powered by Blogger.