ਜ਼ਿਲਾ ਚੋਣ ਅਫ਼ਸਰ ਵੱਲੋਂ ਚੋਣ ਤਿਆਰੀਆਂ ਦਾ ਜਾਇਜ਼ਾ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕਰਕੇ ਲੋਕ ਸਭਾ ਚੋਣਾਂ 2019 ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੌਕੇ ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਸਬੰਧੀ ਸਾਰੀਆਂ ਜਿੰਮੇਵਾਰੀਆਂ ਸਮਾਂਬੱਧ ਤਰੀਕੇ ਨਾਲ ਪੂਰੀਆ ਕੀਤੀਆਂ ਜਾਣ। ਜ਼ਿਲਾ ਚੋਣ ਅਫ਼ਸਰ ਨੇ ਇਸ ਮੌਕੇ ਹਦਾਇਤ ਕੀਤੀ ਕਿ ਜ਼ਿਲੇ ਵਿਚ ਹਰ ਇਕ ਯੋਗ ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰੇ ਇਸ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਵਿਚ ਤੇਜੀ ਲਿਆਂਦੀ ਜਾਵੇ। ਉਨਾਂ ਨੇ ਕਿਹਾ ਕਿ ਵੋਟ ਸਾਡਾ ਹੱਕ ਹੈ ਅਤੇ ਹਰ ਇਕ ਨੂੰ ਇਸ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਦੇ ਕਰਨਾ ਚਾਹੀਦਾ ਹੈ। ਇਸੇ ਤਰਾਂ ਜ਼ਿਲਾ ਚੋਣ ਅਫ਼ਸਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਕਿਹਾ ਕਿ ਇਸ ਵਾਰ ਚੋਣ ਡਿਊਟੀ ਵਾਲੇ ਅਮਲੇ ਨੂੰ ਵੀ ਵੋਟ ਪਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਚੋਣ ਅਮਲਾ ਪੋਸਟਲ ਬੈਲਟ ਪੇਪਰ ਨਾਲ ਵੋਟ ਪਾ ਸਕੇਗਾ। ਜ਼ਿਲੇ ਵਿਚ ਇਸ ਸਬੰਧੀ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ ਜੋ ਕਿ ਇਸ ਸਬੰਧੀ ਸਾਰੀਆਂ ਕਾਵਰਾਈਆਂ ਮੁਕੰਮਲ ਕਰੇਗਾ। ਉਨਾਂ ਨੇ ਕਿਹਾ ਕਿ ਚੋਣ ਅਮਲੇ ਨੂੰ ਵੀ ਆਪਣੇ ਵੋਟ ਹੱਕ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਇਸੇ ਤਰਾਂ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਰੀਰਕ ਤੌਰ ਤੇ ਅਪਾਹਜ ਲੋਕਾਂ ਅਸਾਨੀ ਨਾਲ ਮਤਦਾਨ ਕੇਂਦਰ ਤੇ ਆ ਕੇ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਸਕਨ ਇਸ ਲਈ ਵੀ ਵਿਸੇਸ਼ ਇੰਤਜਾਮ ਚੋਣ ਕਮਿਸ਼ਨ ਵੱਲੋਂ ਕੀਤੇ ਜਾ ਰਹੇ ਹਨ। ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ: ਐਚ.ਐਸ. ਸਰਾਂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ, ਐਸ.ਪੀ. ਐਚ. ਸ: ਗੁਰਮੇਲ ਸਿੰਘ ਧਾਲੀਵਾ, ਐਸ.ਡੀ.ਐਮ. ਸ: ਗੋਪਾਲ ਸਿੰਘ, ਸ੍ਰੀ ਓਮ ਪ੍ਰਕਾਸ, ਸ: ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਵੀਰਪਾਲ ਕੌਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਰੁਣ ਕੁਮਾਰ ਵੀ ਹਾਜਰ ਸਨ।
Powered by Blogger.