ਨਵਦੀਪ ਸਿੰਘ ਬੱਬੂ ਬਰਾੜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਥੇਬੰਦਕ ਸਕੱਤਰ ਨਿਯੁਕਤ


ਫਰੀਦਕੋਟ (ਗੋਰਾ ਸੰਧੂ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸਿੱਖਿਆ ਮੰਤਰੀ ਸਵਰਗਵਾਸੀ ਅਵਤਾਰ ਸਿੰਘ ਬਰਾੜ ਦੇ ਫਰਜੰਦ ਅਣਥੱਕ ਮਿਹਨਤੀ ਅਤੇ ਮਿਲਾਪੜੇ ਸਭਾ ਦੇ ਆਗੂ ਨਵਦੀਪ ਸਿੰਘ ਬੱਬੂ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕੌਮੀ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਨਵਦੀਪ ਸਿੰਘ ਬੱਬੂ ਬਰਾੜ ਪਾਰਟੀ ਦੇ ਕਈ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ ਉਨ੍ਹਾਂ ਦੀ ਇਸ ਨਿਯੁਕਤੀ ਤੇ ਹਲਕੇ ਵਿੱਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਨਵਦੀਪ ਸਿੰਘ ਨੇ ਆਪਣੀ ਇਸ ਨਿਯੁਕਤੀ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਸਮੂਹ ਅਕਾਲੀ ਵਰਕਰਾਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਰਦਾਰ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸਮੇਂ ਬਲਜਿੰਦਰ ਸਿੰਘ ਧਾਲੀਵਾਲ,ਲਖਵੀਰ ਸਿੰਘ ਅਰਾਈਆਂਵਾਲਾ, ਗੁਰਤੇਜ ਸਿੰਘ ਗਿੱਲ,ਸਤੀਸ਼ ਗਰੋਵਰ ਅਤੇ ਸਮੂਹ ਅਕਾਲੀ ਵਰਕਰ ਹਾਜ਼ਰ ਸਨ।
Powered by Blogger.