ਕਾਂਗਰਸ ਸਰਕਾਰ ਦੇ ਮੈਨੀਫੈਸਟੋ ਚ ਕੀਤੇ ਵਾਅਦੇ ਲੈਕਚਰ ਬਣ ਕੇ ਰਹਿ ਗਏ
ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਇਲਾਕੇ ਵਿਚ ਹੋਈਆਂ ਮੌਤਾਂ ਕਾਰਨ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਪਹੁੰਚੇ। ਇਸ ਉਪਰੰਤ ਉਨ੍ਹਾਂ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕਰਦਿਆਂ ਘੱਟੋ-ਘੱਟ ਆਮਦਨ ਦੀ ਗਰੰਟੀ ਦੇਣ ਦਾ ਵਾਅਦਾ ਕੀਤਾ ਹੈ, ਕਿ ਕਾਂਗਰਸ ਦੀ ਸਰਕਾਰ ਬਣੀ ਤਾਂ ਦੇਸ਼ ਦੇ ਸਭ ਤੋਂ ਗਰੀਬ 20 ਫੀਸਦੀ ਲੋਕਾਂ ਨੂੰ 72 ਹਜ਼ਾਰ ਰੁਪਏ ਸਾਲਾਨਾ ਦੇਵੇਗੀ ਦਾ ਜਵਾਬ ਦਿੰਦਿਆਂ ਸ ਬਾਦਲ ਨੇ ਕਿਹਾ ਕਿ ਇਸ ਵਿਚ ਇਕ ਕਾਨੂੰਨ ਬਣਾਉਣਾ ਚਾਹੀਦਾ ਹੈ ਜੋ ਵੀ ਚੋਣਾਂ ਵਿੱਚ ਵਾਅਦੇ ਕਰੇ ਉਸ ਨੂੰ ਪੂਰਾ ਵੀ ਕਰੇ , ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਚੋਣਾਂ ਤੋਂ ਪਹਿਲਾਂ ਕਰਜੇ ਮੁਆਫੀ , ਹਰ ਘਰ ਨੂੰ ਨੌਕਰੀ ਆਦਿ ਵਾਅਦੇ ਕੀਤੇ ਸਨ ਪਰ ਇਹ ਵਾਅਦੇ ਸਿਰਫ ਵਾਅਦੇ ਹੀ ਰਹਿ ਜਾਂਦੇ ਹਨ ਹਕੀਕਤ ਵਿਚ ਅਜਿਹਾ ਕੁਝ ਨਹੀਂ ਹੋਇਆ,ਇਹ ਤਾਂ ਸਿਰਫ ਤੇ ਸਿਰਫ ਲੋਕਾਂ ਤੋਂ ਵੋਟਾਂ ਲੈਣ ਦਾ ਇਕ ਵਾਅਦਾ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਏਮਜ ਹਰਸਿਮਰਤ ਕੌਰ ਬਾਦਲ ਲੈ ਕੇ ਆਈ ਸੀ ਅਤੇ ਉਸ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ ।