ਗੁਰੂ ਨਾਨਕ ਕਾਲਜ ਵਿਖੇ ਕਵਿੱਤਰੀ ਸੁਖਵਿੰਦਰ ਅੰਮ੍ਰਿਤ ਨਾਲ ਰੂ-ਬ-ਰੂ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਗੁਰੂ ਨਾਨਕ ਕਾਲਜ ਫ਼ਾਰ ਗਰਲਜ਼, ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਔਰਤ ਦਿਵਸ ਨੂੰ ਸਮਰਪਿਤ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਰੂ-ਬ-ਰੂ ਸਮਾਗਮ ਵਿੱਚ ਪੰਜਾਬੀ ਸਾਹਿਤਕ ਖੇਤਰ ਦੀ ਬੁਲੰਦ ਕਵਿਤਰੀ ਸੁਖਵਿੰਦਰ ਅੰਮ੍ਰਿਤ ਨੇ ਸ਼ਿਰਕਤ ਕੀਤੀ। ਇਸ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਸੁਖਵਿੰਦਰ ਅੰਮ੍ਰਿਤ ਦੀਆਂ ਕਵਿਤਾਵਾਂ ਪੜ• ਕੇ ਮਾਹੌਲ ਨੂੰ ਸਾਹਿਤਕ ਰੰਗ ਵਿੱਚ ਰੰਗਿਆ। ਕਵਿੱਤਰੀ ਸੁਖਵਿੰਦਰ ਅੰਮ੍ਰਿਤ ਨੇ ਆਪਣੀ ਜ਼ਿੰਦਗੀ ਦੇ ਨਿੱਜੀ ਤਜ਼ਰਬੇ ਅਤੇ ਤਲਖ ਹਕੀਕਤਾਂ ਵਿਦਿਆਰਥਣਾਂ ਨਾਲ ਸਾਂਝੀਆਂ ਕੀਤੀਆਂ। ਉਨ•ਾਂ ਨੇ ਸਾਹਿਤਕ ਖੇਤਰ ਵਿੱਚ ਪ੍ਰਵੇਸ਼ ਕਰਨ ਤੋਂ ਹੁਣ ਤੱਕ ਦੇ ਵੱਖ-ਵੱਖ ਪੜਾਵਾਂ 'ਤੇ ਚਾਨਣਾ ਪਾਇਆ ਅਤੇ ਉਨ•ਾਂ ਨੇ ਆਪਣੀਆਂ ਕੁਝ ਕਵਿਤਾਵਾਂ ਵੀ ਉਚਾਰੀਆਂ। ਇਸ ਮੌਕੇ ਕਾਲਜ ਦੇ ਸੰਗੀਤ ਵਿਭਾਗ ਦੇ ਮੈਡਮ ਹਰਜੀਤ ਕੌਰ ਨੇ 'ਅਜਾਈ ਢਲ ਜਾਣ ਪਰਛਾਵੇ ਜੋਗੀਆਂ, ਆਜਾ ਬਹਿ ਜਾ ਪਿੱਪਲੀ ਦੀ ਛਾਵੇ ਜੋਗੀਆਂ', ਪੁਰਾਣੀ ਵਿਦਿਆਰਥਣ ਖੁਸ਼ਵੀਰ ਕੌਰ ਨੇ 'ਹੁਣ ਮਾਂ' ਅਤੇ ਵਿਦਿਆਰਥਣ ਹਰਮਨ ਨੇ 'ਮਂੈ ਕੇਵਲ ਮਿੱਟੀ ਨਹੀਂ' ਕਵਿਤਾ ਸੁਣਾ ਕੇ ਰੰਗ ਬੰਨਿ•ਆ। ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਕਿਹਾ ਕਿ ਸਾਨੂੰ ਆਪਣੇ ਵਿਰਸੇ, ਪਰੰਪਰਾ ਅਤੇ ਮਾਤ ਭਾਸ਼ਾ ਨੂੰ ਕਦੇ ਨਹੀਂ ਵਿਸਾਰਨਾ ਚਾਹੀਦਾ ਅਤੇ ਨਾਲ ਹੀ ਉਨ•ਾਂ ਨੇ ਵਿਦਿਆਰਥਣਾਂ ਨੂੰ ਸਾਹਿਤਕ ਖੇਤਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਉਨ•ਾਂ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ• ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ 'ਤੇ ਪ੍ਰੋ. ਲੋਕਨਾਥ, ਪ੍ਰੋ. ਛਿੰਦਰਪਾਲ ਸਿੰਘ, ਡਾ. ਪਰਮਜੀਤ ਸਿੰਘ ਢੀਂਗਰਾ, ਡਾ. ਬਲਜਿੰਦਰ ਕੌਰ, ਮੈਡਮ ਸਤਵੰਤ ਕੌਰ, ਪ੍ਰਿੰਸੀਪਲ ਅਕਬੀਰ ਕੌਰ, ਮਿਸਿਜ਼ ਰੀਟਾ ਬਾਂਸਲ, ਮੈਡਮ ਮਮਤਾ, ਲਖਵੀਰ ਸਿੰਘ, ਮੈਡਮ ਗਗਨਦੀਪ ਕੌਰ, ਰਾਮਿੰਦਰ ਬੇਰੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਮੰਚ ਸੰਚਾਲਨ ਦੀ ਭੂਮਿਕਾ ਡਾ. ਰਮਿੰਦਰ ਕੌਰ ਨੇ ਨਿਭਾਈ। ਪ੍ਰਿੰਸੀਪਲ ਨੇ ਪੰਜਾਬੀ ਵਿਭਾਗ ਦੇ ਮੁਖੀ ਮਿਸਿਜ਼ ਨਵਜੋਤ ਕੌਰ ਪੀਆਰਓ, ਡਾ. ਰਾਣਾ ਬਲਜਿੰਦਰ ਕੌਰ, ਡਾ. ਸੁਖਵਿੰਦਰ ਸਿੰਘ, ਡਾ. ਮਨਦੀਪ ਕੌਰ, ਡਾ. ਰਮਿੰਦਰ ਕੌਰ, ਡਾ. ਸੰਦੀਪ ਕੌਰ, ਮੈਡਮ ਅੰਮ੍ਰਿਤਪਾਲ ਕੌਰ, ਮੈਡਮ ਕਮਲਦੀਪ ਕੌਰ ਦੇ ਇਸ ਸਾਹਿਤਕ ਉਪਰਾਲੇ ਦੀ ਸ਼ਲਾਘਾ ਕੀਤੀ।
Powered by Blogger.