ਅਸਲਾ ਤੂਰੰਤ ਜਮਾਂ ਕਰਾਉਣ ਦੇ ਹੁਕਮ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਵਧੀਕ ਜ਼ਿਲਾ ਮੈਜਿਸਟਰੇਟ ਡਾ. ਰਿਚਾ ਆਈਏਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹੱਦ ਅੰਦਰ ਆਉਦੇ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਪੈਂਦੇ ਅਸਲਾ ਲਾਇਸੇੈਂਸ ਧਾਰਕਾਂ ਨੂੰ ਨੇੜਲੇ ਪੁਲੀਸ ਸਟੇਸ਼ਨਾਂ ਜਾਂ ਅਸਲਾ ਡੀਲਰਾਂ ਕੋਲ ਅਸਲਾ ਤੁਰੰਤ ਜਮਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। ਉੁਨਾਂ ਕਿਹਾ ਕਿ ਅਸਲਾ ਲਾਇਸੇੈਂਸ ਧਾਰਕ ਆਪਣਾ ਅਸਲਾ 20 ਮਾਰਚ 2019 ਤੱਕ ਹਰ ਹਾਲਤ ਵਿੱਚ ਜਮਾਂ ਕਰਾਉਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਤੇ 10 ਮਈ 2019 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
Powered by Blogger.