ਮਨਜਿੰਦਰ ਬਿੱਟੂ ਨੂੰ ਜਥੇਬੰਦਕ ਸਕੱਤਰ ਨਿਯੁਕਤ ਕਰਨ ‘ਤੇ ਕੀਤਾ ਧੰਨਵਾਦ


ਸ਼੍ਰੀ ਮੁਕਤਸਰ ਸਾਹਿਬ (ਅਰੋੜਾ/ ਗੋਰਾ ਸੰਧੂ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਅੰਦਰ ਜਥੇਬੰਦਕ ਢਾਂਚੇ ਦਾ ਐਲਾਨ ਜਾਰੀ ਹੈ। ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਅੰਦਰ ਪਾਰਟੀ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਸ਼੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਮਨਜਿੰਦਰ ਸਿੰਘ ਬਿੱਟੂ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਦਾ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧੀ ਪਾਰਟੀ ਦਾ ਧੰਨਵਾਦ ਕਰਦਿਆਂ ਰਾਜਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਵੱਟੂ ਨੇ ਕਿਹਾ ਕਿ ਸ. ਬਿੱਟੂ ਦੀ ਅਗਵਾਈ ਹੇਠ ਨੌਜਵਾਨ ਵਰਗ ਪੂਰੀ ਤਰ੍ਹਾਂ ਮਜ਼ਬੂਤ ਹੋ ਰਿਹਾ ਹੈ ਅਤੇ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
Powered by Blogger.