ਤਿੰਨ ਭਾਜਪਾ ਅਹੁਦੇਦਾਰਾਂ ਵੱਲੋਂ ਪਾਰਟੀ ਤੋਂ ਅਸਤੀਫ਼ਾ


ਫਿਰੋਜ਼ਪੁਰ (ਗੋਰਾ ਸੰਧੂ) ਫ਼ਿਰੋਜਪੁਰ ਤੋਂ ਭਾਜਪਾ ਮੰਡਲ ਦਿਹਾਤੀ ਅਤੇ ਛਾਉਣੀ ਤੋਂ ਪਿਛਲੇ ਚਾਰ ਸਾਲਾਂ ਤੋਂ ਸਰਗਰਮ ਰਹਿ ਚੁੱਕੇ ਪਾਰਟੀ ਅਹੁਦੇਦਾਰਾਂ ਨੇ ਪਾਰਟੀ ਵੱਲੋਂ ਉਨ੍ਹਾਂ ਨੂੰ ਅਣਗੌਲਿਆਂ ਕਰਨ ਦੇ ਇਲਜ਼ਾਮ ਲਗਾਉਂਦਿਆਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗਗਨਦੀਪ ਸਿੰਘ, ਰਾਜੇਸ਼ ਕੁਮਾਰ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਤੋਂ ਨਾ ਖੁਸ਼ ਹੋ ਕੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਰਸਤੇ ਤੋਂ ਭਟਕ ਚੁੱਕੀ ਹੈ ਅਤੇ ਵਰਕਰਾਂ ਦੀਆਂ ਕਦਰਾਂ ਕੀਮਤਾਂ ਦੀ ਪਛਾਣ ਨਹੀਂ ਕਰਦੀ। ਉਨ੍ਹਾਂ ਨੇ ਆਪਣਾ ਅਸਤੀਫ਼ਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਕੁਮਾਰ ਬਜਾਜ ਨੂੰ ਭੇਜ ਦਿੱਤਾ ਹੈ।
Powered by Blogger.