ਕਾਂਗਰਸ ਦਾ ਚੋਣ ਮਨੋਰਥ ਪੱਤਰ ਵਿਕਾਸ ਨੂੰ ਹੁਲਾਰਾ ਦੇਵੇਗਾ: ਸੰਧੂ

br />
ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਪਿੰਡ ਸਦਰਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਸਿਆਸਤਦਾਨ ਸ਼ਰਨਜੀਤ ਸਿੰਘ ਸੰਧੂ ਨੇ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਐਲਾਨੇ ਚੋਣ ਮਨੋਰਥ ਪੱਤਰ ਨੂੰ ਪਾਰਟੀ ਦਾ ਸੰਕਲਪ ਪੱਤਰ ਕਰਾਰ ਦਿੰਦਿਆਂ ਕਿਹਾ ਕਿ ਇਹ ਪੱਤਰ ਦੇਸ਼ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਵਾਲਾ ਦਸਤਾਵੇਜ਼ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਦੇਸ਼ ਵਿਚੋਂ ਇਕੋ ਹੱਲੇ ਨਾਲ ਗ਼ਰੀਬੀ ਦਾ ਸਫ਼ਾਇਆ ਕਰਨ ਦੀ ਯੋਜਨਾ ਲਿਆਂਦੀ ਹੈ, ਜਿਸ ਤਹਿਤ ਦੇਸ਼ ਦੇ 20 ਫ਼ੀਸਦੀ ਸਭ ਤੋਂ ਗ਼ਰੀਬ ਪਰਿਵਾਰਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ। ਕਾਂਗਰਸ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਨਰੇਗਾ ਸਕੀਮ ਸ਼ੁਰੂ ਕਰ ਕੇ ਗ਼ਰੀਬੀ ’ਤੇ ਵੱਡਾ ਵਾਰ ਕੀਤਾ ਸੀ ਜਦਕਿ ਇਸ ਵਾਰ ਇਸ ਯੋਜਨਾ ਦੇ ਲਾਗੂ ਹੋਣ ਨਾਲ ਦੇਸ਼ ਵਿਚੋਂ ਗ਼ਰੀਬੀ ਖਤਮ ਹੋ ਜਾਵੇਗੀ। ਨੌਜਵਾਨਾਂ ਨੂੰ ਦੇਸ਼ ਦੀ ਅਸਲ ਪੂੰਜੀ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਹੀ ਇਸ ਦਾ ਸਹੀ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਵਿਭਾਗਾਂ ਵਿਚ ਅਸਾਮੀਆਂ ਪੂਰਾ ਕਰਨ ਤੋਂ ਇਲਾਵਾ ਰਾਜਾਂ ਵਿਚ ਭਰਤੀ ਕਰਵਾਉਣ ਲਈ ਵੀ ਕੇਂਦਰ ਸਰਕਾਰ ਯਤਨ ਕਰੇਗੀ। ਕਿਸਾਨਾਂ ਦੀ ਗੱਲ ਕਰਦਿਆਂ ਸ. ਸੰਧੂ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਦੀਆਂ ਰਾਜਾਂ ਵਿਚ ਬਣੀਆਂ ਸਰਕਾਰਾਂ ਨੇ ਕਿਸਾਨੀ ਕਰਜ਼ੇ ਮੁਆਫ਼ ਕੀਤੇ ਹਨ, ਉਸੇ ਤਰ੍ਹਾਂ ਕੇਂਦਰ ਵਿਚ ਸਰਕਾਰ ਬਣਨ ’ਤੇ ਵੀ ਕਾਂਗਰਸ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨੂੰ ਪਹਿਲ ਦੇਵੇਗੀ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿਚੋਂ ਬਾਹਰ ਕੱਢਣ ਦੇ ਨਾਲ ਨਾਲ ਖੇਤੀ ਖੇਤਰ ਦੇ ਚਹੁੰਮੁਖੀ ਵਿਕਾਸ ਲਈ ਵੱਖਰਾ ਕਿਸਾਨ ਬਜਟ ਤਿਆਰ ਕਰੇਗੀ।
Powered by Blogger.