ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਅਕਾਲ ਸਹਾਏ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਸਵੀਪ ਅਧੀਨ ਸ਼ਮਿੰਦਰ ਬੱਤਰਾ ਅਤੇ ਗੁਰਦੇਵ ਸਿੰਘ ਬਲਾਕ ਨੋਡਲ ਅਫ਼ਸਰ ਵੱਲੋਂ ਸੈਮੀਨਾਰ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਲੋਕ ਸਭਾ ਚੋਣਾਂ ‘ਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਪ੍ਰਣ ਪੱਤਰ ਭਰਵਾ ਕੇ ਸਕੂਲ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਨਜੋਤ ਕੌਰ ਸੋਢੀ ਨੇ ਸਵੀਪ ਅਧੀਨ ਸਕੂਲ ਵਿਖੇ ਕਰਵਾਏ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਨੇ ਵੋਟਾ ਦੀ ਸਹੀ ਵਰਤੋਂ ਦਾ ਪ੍ਰਣ ਲਿਆ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ, ਚਾਰਟ ਮੁਕਾਬਲੇ, ਮਾਡਲ ਮੇਕਿੰਗ, ਰੈਲੀ ਆਦਿ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੈਡਮ ਊਸ਼ਾ ਸ਼ਰਮਾਂ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਕੌਰ, ਮੋਨਿਕਾ ਜੋਸ਼ੀ, ਕਿਰਨਦੀਪ ਕੌਰ ਆਦਿ ਮੌਜੂਦ ਸਨ।