ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਣਾ ਵਿਖੇ ਸਲਾਨਾ ਸਮਾਰੋਹ ਆਯੋਜਿਤ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਣਾ ਵਿਖੇ ਸਲਾਨਾ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਨਮਾਨਿਤ ਕਰਨ ਦੀ ਰਸਮ ਪਿੰਡ ਦੇ ਸਰਪੰਚ ਜਲੰਧਰ ਸਿੰਘ, ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ, ਸਕੂਲ ਦੇ ਮੁੱਖ ਅਧਿਆਪਕ ਅਜੀਤਪਾਲ ਸਿੰਘ, ਮਿਡਲ ਸਕੂਲ ਦੇ ਇੰਚਾਰਜ ਕਰਨਵੀਰ ਸਿੰਘ, ਚੇਅਰਮੈਨ ਗੁਰਸੇਵਕ ਸਿੰਘ, ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਕੋਟਲੀ ਦੇਵਨ ਅਤੇ ਮੁੱਖ ਅਧਿਆਪਕ ਨਿਰਮਲ ਸਿੰਘ ਨੇ ਸਾਂਝੇ ਤੌਰ 'ਤੇ ਨਿਭਾਈ। ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਜੋ ਨਵੋਦਿਆ ਪ੍ਰੀਖਿਆ ਸੈਂਟਰ 'ਚ ਪਹਿਲੇ ਨੰਬਰ 'ਤੇ ਰਹੀ ਸੀ ਦੇ ਸਮੂਹ ਪਰਿਵਾਰ ਨੂੰ ਸਕੂਲ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜਦਕਿ ਬਲਾਕ ਦਫ਼ਤਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਣਾ ਨੂੰ ਵਧੀਆ ਕਾਰਜ਼ਗਾਰੀ ਲਈ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪੂੜੀਆ ਛੋਲੇ ਅਤੇ ਜਲੇਬੀਆਂ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਮੈਡਮ ਜੀਨੀਆ, ਵੀਰਪਾਲ ਕੌਰ, ਰਜਿੰਦਰ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਕੌਰ, ਸੁਨੀਲ ਕੁਮਾਰ, ਅਮਨਦੀਪ ਸਿੰਘ, ਚਰਨਜੀਤ ਕੌਰ ਆਦਿ ਹਾਜ਼ਰ ਸਨ।
Powered by Blogger.