ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ


ਵਿਆਹ ਸ਼ਾਦੀਆਂ ਮੌਕੇ ਪਟਾਖੇ ਚਲਾਉਣ ’ਤੇ ਰੋਕ 
ਸ੍ਰੀ ਮੁਕਤਸਰ ਸਾਹਿਬ
ਵਧੀਕ ਜ਼ਿਲਾ ਮੈਜਿਸਟ੍ਰੇਟ ਡਾ. ਰਿਚਾ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਪ੍ਰੋਗਰਾਮਾਂ ਮੌਕੇ ਪਟਾਖਿਆਂ ਦੀ ਖਰੀਦੋ ਫਰੋਖਤ ਅਤੇ ਚਲਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 5 ਜੂਨ 2019 ਤੱਕ ਲਾਗੂ ਰਹਿਣਗੇ। ਇਹ ਹੁਕਮ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਅਤੇ ਸਿਵਲ ਰਿੱਟ ਪਟੀਸ਼ਨ ਨੰਬਰ 23905 ਆਫ 2017 ਵਿਚ ਕੀਤੇ ਗਏ ਅੰਤਰਿਮ ਹੁਕਮਾਂ ਅਨੁਸਾਰ ਜਾਰੀ ਕੀਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਅਮਨ-ਕਾਨੂੰਨ ਬਣਾਈ ਰੱਖਣ ਲਈ ਪਾਬੰਦੀਆਂ ਦੇ ਹੁਕਮ ਜਾਰੀ 
ਸ੍ਰੀ ਮੁਕਤਸਰ ਸਾਹਿਬ
ਵਧੀਕ ਜ਼ਿਲਾ ਮੈਜਿਸਟੇ੍ਰਟ ਡਾ. ਰਿਚਾ ਆਈ.ਏ.ਐਸ.ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲੇ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪ੍ਰੀਖਿਆ ਕੇਂਦਰ, ਵਿਦਿਅਕ ਕੇਂਦਰਾਂ ਵਿਚ ਹੋਣ ਵਾਲੀਆਂ ਵੱਖ ਵੱਖ ਤਰਾਂ ਦੀਆਂ ਪ੍ਰੀਖਿਆਵਾਂ ਸਮੇਂ ਕਿਸੇ ਵੀ ਵਿਅਕਤੀ ਵੱਲੋਂ ਨਕਲ ਕਰਵਾਉਣ ਦੇ ਮੰਤਵ ਨਾਲ ਖੜੇ ਹੋਣ, ਗੰਡਾਸੇ, ਤੇਜਧਾਰੀ ਹਥਿਆਰ, ਟਕੁਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਸਿਵਾਏ ਕਾਨੂੰਨੀ ਤੌਰ ’ਤੇ ਜਾਇਜ਼ ਲਾਈਸੈਂਸੀ ਹਥਿਆਰਾਂ ਦੇ ਜਨਤਕ ਥਾਂਵਾਂ ’ਤੇ ਚੁੱਕ ਕੇ ਲਿਜਾਣ ’ਤੇ ਪਾਬੰਦੀ ਲਾਈ ਗਈ ਹੈ। ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ ਅਤੇ 5 ਜੂਨ 2019 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।
  ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ 
 ਸ੍ਰੀ ਮੁਕਤਸਰ ਸਾਹਿਬ ਵਧੀਕ ਜ਼ਿਲਾ ਮੈਜਿਸਟੇ੍ਰਟ ਡਾ. ਰਿਚਾ ਆਈ.ਏ.ਐਸ.ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਹੁਕਮ ਰਾਹੀਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂੂਦ ਅੰਦਰ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਕਿਸਮ ਦਾ ਜਲੂਸ ਕੱਢਣ ਅਤੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਕਿਸੇ ਧਾਰਮਿਕ ਜਲੂਸ/ਸਤਿਸੰਗ/ਬਰਾਤ/ਸ਼ੋਕ ਇਕੱਤਰਤਾ ਉਪਰ ਲਾਗੂ ਨਹੀਂ ਹੋਵੇਗਾ। ਂਿੲਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ ਅਤੇ 5 ਜੂਨ 2019 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।
  ਕੋਬਰਾ/ਕੰਡਿਆਲੀ ਤਾਰ ’ਤੇ ਪਾਬੰਦੀ 
ਸ੍ਰੀ ਮੁਕਤਸਰ ਸਾਹਿਬ ਵਧੀਕ ਜ਼ਿਲਾ ਮੈਜਿਸਟੇ੍ਰਟ ਡਾ. ਰਿਚਾ ਆਈ.ਏ.ਐਸ.ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂੂਦ ਅੰਦਰ ਕੋਬਰਾ/ਕੰਡਿਆਲੀ ਤਾਰ ਵੇਚਣ, ਖਰੀਦਣ ਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਇਨਾਂ ਹੁੁਕਮਾਂ ਰਾਹੀਂ ਕਿਹਾ ਗਿਆ ਹੈ ਕਿ ਕਿਸਾਨਾਂ ਵੱਲੋਂ ਆਪਣੀ ਫਸਲ ਦੀ ਸੁਰੱਖਿਆ ਲਈ ਕੰਡੇ ਵਾਲੀ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਹੁਣ ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਤੇ ਹੋਰ ਥਾਵਾਂ ’ਤੇ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ ਨਾਲ ਕੋਬਰਾ ਤਾਰ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜੋ ਬਹੁਤ ਤੇਜ਼ਧਾਰ ਹੁੰਦੀ ਹੈ ਤੇ ਇਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖਤਰਾ ਹੁੰਦਾ ਹੈ। ਇਸ ਲਈ ਕੋਬਰਾ/ਕੰਡਿਆਲੀ ਤਾਰ ਵੇਚਣ, ਖਰੀਦਣ ਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ ਅਤੇ 5 ਜੂਨ 2019 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।
Powered by Blogger.