ਕੈਪਟਨ ਦਾ ਪੰਜਾਬ 'ਚ 13 ਮਿਸ਼ਨ ਫ਼ੇਲ੍ਹ ਹੋਇਆ-ਸੁਖਬੀਰ ਬਾਦਲ


ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਬਠਿੰਡਾ ਲੋਕ ਸਭਾ ਹਲਕੇ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਜਿੱਤ ਦਾ ਪਤਾ ਲਗਦਿਆਂ ਹੀ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ (ਸ੍ਰੀ ਮੁਕਤਸਰ ਸਾਹਿਬ) ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਜਿੱਤ ਮਗਰੋਂ ਬੇਹੱਦ ਖੁਸ਼ ਨਜ਼ਰ ਆ ਰਹੇ ਬੀਬੀ ਬਾਦਲ ਨੇ ਆਪਣੀ ਜਿੱਤ ਨੂੰ ਵਰਕਰਾਂ ਦੀ ਜਿੱਤ ਦੱਸਿਆ, ਜਿਨ੍ਹਾਂ ਦਿਨ-ਰਾਤ ਕਾਂਗਰਸ ਸਰਕਾਰ ਦਾ ਜਬਰ-ਜ਼ੁਲਮ ਸਹਿੰਦੇ ਹੋਏ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਆਗੂਆਂ ਨੇ ਵੀ ਲਗਾਤਾਰ ਪਸੀਨਾ ਵਹਾਇਆ। ਬੀਬੀ ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਨੂੰ ਮਜ਼ਬੂਤ ਸਰਕਾਰ ਮਿਲੀ ਹੈ ਅਤੇ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਤਰੱਕੀ ਅਤੇ ਖੁਸ਼ਹਾਲੀ ਵੱਲ ਵਧੇਗਾ। ਇਸ ਮੌਕੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸਭ ਤੋਂ ਵੱਡੀ ਲੀਡ ਲੈ ਕੇ ਸਫ਼ਲ ਰਹੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦਾ ਮਿਸ਼ਨ 13 ਫ਼ੇਲ੍ਹ ਹੋਇਆ ਹੈ ਅਤੇ ਹੁਣ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕੇਂਦਰ 'ਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਨੂੰ ਬਹੁਮਤ ਮਿਲਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਮੁੜ ਤਾਕਤਵਰ ਪ੍ਰਧਾਨ ਮੰਤਰੀ ਮਿਲਿਆ ਹੈ, ਜਿਸ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਕੇਂਦਰ ਵਿਚ ਸੁਖਬੀਰ ਸਿੰਘ ਬਾਦਲ ਹੀ ਮੰਤਰੀ ਬਣਨ।
Powered by Blogger.