ਸ੍ਰੀ ਮੁਕਤਸਰ ਸਾਹਿਬ (ਅਰੋੜਾ) ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਕਾਲੀ ਦਲ ਦੀ ਹਰ ਕਾਮਯਾਬੀ ਪਿੱਛੇ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਜਗਰੂਪ ਸਿੰਘ ਸੰਧੂ ਯੂਥ ਅਕਾਲੀ ਆਗੂ ਪਿੰਡ ਬੁੱਢੀਮਾਲ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਸ਼੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਤੇ ਜਿਲ੍ਹਾ ਪ੍ਰਧਾਨ ਸ. ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਹੇਠ ਜੋ ਵੋਟਾਂ ਵਧਾਈਆਂ ਹਨ ਉਸ ਵਿੱਚ ਯੂਥ ਆਗੂਆਂ ਦਾ ਅਹਿਮ ਰੋਲ ਹੈ। ਉਹਨਾਂ ਅੱਗੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਜਿੱਤਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਰਕਰਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ 2022 ਵਿੱਚ ਅਕਾਲੀ ਦਲ (ਬਾਦਲ) ਦੀ ਸਰਕਾਰ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜਰੂਰ ਬਣੇਗੀ।