ਭਾਜਪਾ ਸਰਕਾਰ ਨੇ ਦੇਸ਼ ਨੂੰ ਵਿਕਾਸ ਦੀ ਥਾਂ ਵਿਨਾਸ਼ ਵੱਲ ਧੱਕਿਆ-ਘੁਬਾਇਆ



ਸ੍ਰੀ ਮੁਕਤਸਰ ਸਾਹਿਬ (ਅਰੋੜਾ) ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕਾਂਗਰਸ ਵਲੋਂ ਅੱਜ ਪਿੰਡ ਭੰਗੇਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਰਪੰਚ ਇਕਬਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਸ਼ੇਰ ਸਿੰਘ ਘੁਬਾਇਆ ਵੀ ਸ਼ਾਮਿਲ ਹੋਏ। ਇਸ ਮੌਕੇ ਸ: ਘੁਬਾਇਆ ਨੇ ਕਿਹਾ ਕਿ ਉਹ ਤੀਜੀ ਵਾਰ ਮੈਂਬਰ ਪਾਰਲੀਮੈਂਟ ਦੀ ਚੋਣ ਲੜ ਰਹੇ ਹਨ ਤੇ ਉਨ੍ਹਾਂ ਨੂੰ ਆਸ ਹੈ ਕਿ ਉਹ ਜਿੱਤ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਹਰ ਪੱਖ ਤੋਂ ਪੱਛੜ ਗਿਆ ਹੈ। ਇਸ ਮੌਕੇ ਇਕੱਠੇ ਹੋਏ ਪਾਰਟੀ ਅਹੁਦੇਦਾਰਾਂ, ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਸ. ਘੁਬਾਇਆ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਪਾਰਟੀ ਵਰਕਰ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਦੇਸ਼ ਵਾਸੀ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਨੂੰ ਵੋਟ ਪਾਉਣਗੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ੍ਹ, ਗੁਰਸੰਤ ਸਿੰਘ ਬਰਾੜ, ਹਰਪਾਲ ਸਿੰਘ ਸੰਧੂ, ਮੰਗਤ ਰਾਮ ਸ਼ਰਮਾ, ਮਨਜੀਤ ਸਿੰਘ ਬਰਾੜ, ਭਿੰਦਰ ਸ਼ਰਮਾ, ਗੁਰਮੀਤ ਸਿੰਘ ਅਤੇ ਅਮਨ ਸੋਹਲ ਆਦਿ ਹਾਜ਼ਰ ਸਨ।
Powered by Blogger.