ਲੋਕ ਸਭਾ ਚੋਣਾਂ 'ਚ ਐੱਨ.ਡੀ.ਏ. ਦੀ ਇਤਿਹਾਸਕ ਜਿੱਤ ਹੋਈ-ਰੋਜ਼ੀ ਬਰਕੰਦੀ


ਸ੍ਰੀ ਮੁਕਤਸਰ ਸਾਹਿਬ (ਅਰੋੜਾ) ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਤੇ ਸਹਿਯੋਗੀ ਪਾਰਟੀਆਂ ਨੂੰ ਕੇਂਦਰ ਵਿਚ ਪੂਰਨ ਬਹੁਮਤ ਮਿਲਣ 'ਤੇ ਸਮੂਹ ਭਾਜਪਾ ਤੇ ਅਕਾਲੀ ਆਗੂਆਂ ਨੂੰ ਵਧਾਈ ਦਿੰਦਿਆਂ ਇਸ ਨੂੰ ਇਤਿਹਾਸਕ ਜਿੱਤ ਦੱਸਿਆ। ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੀ ਸ਼ਾਨਦਾਰ ਜਿੱਤ ਨੇ ਵਰਕਰਾਂ ਦੇ ਹੌਂਸਲੇ ਬੁਲੰਦ ਕੀਤੇ ਹਨ। ਉਨ੍ਹਾਂ ਸੁਖਬੀਰ ਅਤੇ ਹਰਸਿਮਰਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਜਿੱਤ ਲਈ ਸਮੂਹ ਆਗੂਆਂ ਤੇ ਵਰਕਰਾਂ ਨੇ ਦਿਨ-ਰਾਤ ਇਕ ਕੀਤਾ। ਸ: ਬਰਕੰਦੀ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਬਣਨ ਨਾਲ ਦੇਸ਼ ਹਰ ਪੱਖ ਤੋਂ ਤਰੱਕੀ ਕਰੇਗਾ ਅਤੇ ਸੁਖਬੀਰ ਤੇ ਹਰਸਿਮਰਤ ਦੀ ਜਿੱਤ ਨਾਲ ਪੰਜਾਬ ਵਿਚ ਵੀ ਤਰੱਕੀ ਦੇ ਰਾਹ ਖੁੱਲ੍ਹਣਗੇ। ਇਸ ਦੌਰਾਨ ਹੀ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੱਟੂ, ਮਿੱਤ ਸਿੰਘ ਬਰਾੜ, ਹਰਪਾਲ ਸਿੰਘ ਬੇਦੀ, ਗੁਰਦੀਪ ਸਿੰਘ ਮੜ੍ਹਮੱਲੂ, ਜਥੇ: ਹੀਰਾ ਸਿੰਘ ਚੜ੍ਹੇਵਣ, ਸਰੂਪ ਸਿੰਘ ਨੰਦਗੜ੍ਹ, ਜਥੇ: ਨਵਤੇਜ ਸਿੰਘ ਕਾਉਣੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਗੁਰਵੀਰ ਸਿੰਘ ਕਾਕੂ ਸੀਰਵਾਲੀ, ਸਾਬਕਾ ਸਰਪੰਚ ਵਰਿੰਦਰ ਸਿੰਘ ਢਿੱਲੋਂ ਜਵਾਹਰੇਵਾਲਾ, ਸਾਬਕਾ ਚੇਅਰਮੈਨ ਅਮਨਦੀਪ ਸਿੰਘ ਮਹਾਸ਼ਾ, ਸਾਬਕਾ ਸਰਪੰਚ ਜਸਬੀਰ ਸਿੰਘ ਜੰਮੂਆਣਾ, ਨੰਬਰਦਾਰ ਬੇਅੰਤ ਸਿੰਘ ਲਾਲੀ ਸੰਗੂਧੌਣ ਆਦਿ ਨੇ ਵੀ ਇਸ ਸ਼ਾਨਦਾਰ ਜਿੱਤ 'ਤੇ ਬਾਦਲ ਪਰਿਵਾਰ ਨੂੰ ਵਧਾਈ ਦਿੱਤੀ।
Powered by Blogger.