ਪਿੰਡ ਕੋਟਲੀ ਅਬਲੂ ਵਿਖੇ ਨਸ਼ਿਆਂ ਵਿਰੋਧੀ ਕੈਂਪ ਦਾ ਕੀਤਾ ਆਯੋਜਨ


ਸ੍ਰੀ ਮੁਕਤਸਰ ਸਾਹਿਬ (ਮਨਜੀਤ ਸਿੱਧੂ) ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰੋਂ ਨਸ਼ਾ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਕੋਟਲੀ ਅਬਲੂ ਦੇ ਕੋਠੇ ਚੀਦਿਆਂ ਵਾਲੀ ਵਿਖੇ ਸਮੂਹ ਗ੍ਰਾਮ ਪੰਚਾਇਤ, ਪੰਚਾਇਤ ਸੈਕਟਰੀ ਜਸਵਿੰਦਰ ਸਿੰਘ ਸਿੱਧੂ ਅਤੇ ਕੁਲਵੰਤ ਸਿੰਘ ਜੀਓਜੀ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਸਰਪੰਚ ਇੰਦਰਜੀਤ ਕੌਰ, ਕੁਲਦੀਪ ਸਿੰਘ ਬੱਬੂ, ਸੁਰਜੀਤ ਸਿੰਘ ਕਾਲਾ ਪੰਚ, ਬਲਕਰਨ ਸਿੰਘ ਸਾਬਕਾ ਪੰਚ, ਗੁਰਚਰਨ ਸਿੰਘ, ਸੁਖਦੇਵ ਸਿੰਘ ਸੁੱਖਾ ਪ੍ਰਧਾਨ, ਗੁਰਸੇਵਕ ਸਿੰਘ ਪੰਚ, ਬੂਟਾ ਸਿੰਘ ਪੰਚ, ਸੁਖਜੀਵਨ ਸਿੰਘ ਪੰਚ, ਬਲਵੀਰ ਸਿੰਘ ਪੰਚ, ਨਿਰਮਲ ਸਿੰਘ, ਕੁਲਦੀਪ ਸਿੰਘ ਆਦਿ ਸ਼ਾਮਿਲ ਹੋਏ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਪੰਚਾਇਤ ਸਕੱਤਰ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਹਰ ਪੰਜਾਬ ਵਾਸੀ ਨੂੰ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਪਿੰਡ ਜਾਂ ਸ਼ਹਿਰ ਵਿੱਚ ਨਸ਼ੇ ਦੀ ਵਪਾਰੀਆਂ ਦੀ ਕਮਰ ਤੋੜਨ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਨੌਜ਼ਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਹਨਾਂ ਨੂੰ ਮੁੜ ਤੋਂ ਖੇਡਾਂ ਵੱਲ ਲਿਆਉਣ, ਤਾਂ ਜੋ ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਦੇ ਰਾਹ ‘ਤੇ ਲਿਆਂਦਾ ਜਾ ਸਕੇ।
Powered by Blogger.