ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰੇ: ਸੰਧੂ


ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਵਧਦੇ ਖੇਤੀ ਖ਼ਰਚਿਆਂ ਅਤੇ ਆਮਦਨ ਦੇ ਘਟ ਰਹੇ ਸਾਧਨਾਂ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਨਾਲ ਚੋਣਾਂ ਦੌਰਾਨ ਉਨ੍ਹਾਂ ਦੀ ਪਾਰਟੀ ਵੱਲੋਂ ਕੀਤਾ ਗਿਆ ਹਰ ਇੱਕ ਵਾਅਦਾ ਪੂਰਾ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਸਦਰਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਨਾਲ ਦੇਸ਼ ਭਰ ਦੇ ਕਿਸਾਨਾਂ ਦੀ ਹਾਲਤ ਦਿਨ ਬ ਦਿਨ ਖਸਤਾ ਹੁੰਦੀ ਜਾ ਰਹੀ ਹੈ। ਜਿੱਥੇ ਖੇਤੀ ਦੀ ਲਾਗਤ ਦਿਨ ਬ ਦਿਨ ਵਧਦੀ ਜਾ ਰਹੀ ਹੈ ਉੱਥੇ ਖੇਤੀ ਦਾ ਰਕਬਾ ਅਤੇ ਆਮਦਨ ਦੋਵੇਂ ਤੇਜੀ ਨਾਲ ਘੱਟਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਮੌਕੇ ਡਾ. ਸਵਾਮੀਨਾਥਨ ਰਿਪੋਰਟ ਲਾਗੂ ਕਰਦੇ ਹੋਏ ਕਿਸਾਨਾਂ ਨੂੰ ਫ਼ਸਲਾਂ ਦੇ ਉਚਿੱਤ ਮੁੱਲ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਹਾਲੇ ਤੱਕ ਵਫ਼ਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਦੇ ਹੋਏ ਅਤੇ ਸਮੇਂ ਸਿਰ ਫ਼ਸਲਾਂ ਦੀ ਖ਼ਰੀਦ ਕਰ ਕੇ ਉਨ੍ਹਾਂ ਦੀ ਅਦਾਇਗੀ ਕਰਦੇ ਹੋਏ ਕਿਸਾਨਾਂ ਦੀ ਸੱਚੀ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ ਪਰ ਕੇਂਦਰ ਨੇ ਹਾਲੇ ਤੱਕ ਕਿਸਾਨਾਂ ਦੇ ਹੱਕ ਵਿੱਚ ਕੁੱਝ ਵੀ ਨਹੀਂ ਕੀਤਾ।
Powered by Blogger.